16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮਾਤਾ ਸਾਹਿਬ ਕÏਰ ਖ਼ਾਲਸਾ ਕਾਲਜ-ਸਕੂਲ ਢੰਡੋਵਾਲ ਵਿਖੇ 'ਮਾਂ ਦਿਵਸ' ਮਨਾਇਆ <br/>

ਅਜੀਤ ਡੈਸਕ 12-05-2026
ਸ਼ਾਹਕੋਟ, 11 ਮਈ (ਬਾਂਸਲ)-ਮਾਤਾ ਸਾਹਿਬ ਕÏਰ ਖ਼ਾਲਸਾ ਕਾਲਜ ਫਾਰ ਵਿਮਨ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ 'ਮਾਂ ਦਿਵਸ' ਮਨਾਇਆ ਗਿਆ¢ ਇਸ ਮÏਕੇ ਸੰਸਥਾ ਦੇ ਡਾਇਰੈਕਟਰ ਪ੍ਰੋ. ਆਰ.ਕੇ. ਜੈਨ, ਕਾਲਜ ਦੇ ਕੋਆਰਡੀਨੇਟਰ ਸ਼੍ਰੀਮਤੀ ਸਨੇਹ ਲਤਾ ਅਤੇ ਸਕੂਲ ਪਿ੍ੰਸੀਪਲ ਰੇਖਾ ਸ਼ਰਮਾ ਨੇ ਸੰਬੋਧਨ ਕਰਦਿਆਂ ਮਾਂ ਦਿਵਸ ਦੀ ਮਹਾਨਤਾ ਬਾਰੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ ਗਏ¢ ਉਨ੍ਹਾਂ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਜੋ ਪਿਆਰ, ਸੰਸਕਾਰ ਅਤੇ ਸਹੀ ਰਾਹ ਦਿਖਾਉਂਦੀ ਹੈ¢ ਉਨ੍ਹਾਂ ਵਿਦਿਆਰਥੀਆਂ ਨੂੰ ਮਾਂ ਦਾ ਸਤਿਕਾਰ ਕਰਨ, ਉਨ੍ਹਾਂ ਦੀ ਸੇਵਾ ਕਰਨ ਅਤੇ ਹਰ ਸਮੇਂ ਆਦਰ ਦੇਣ ਲਈ ਪ੍ਰੇਰਿਤ ਕੀਤਾ¢ ਇਸ ਮÏਕੇ 'ਮਾਂ ਦਿਵਸ' ਨਾਲ ਸਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ ਜਿਸ ਵਿਚ ਪੇਂਟਿੰਗ, ਭਾਸ਼ਣ, ਕਵਿਤਾ, ਗੀਤ ਦੇ ਮੁਕਾਬਲੇ ਸ਼ਾਮਿਲ ਹਨ¢ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ¢ ਇਸ ਮÏਕੇ ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ, ਸਮੂਹ ਪ੍ਰਬੰਧਕ ਕਮੇਟੀ, ਡਾਇਰੈਕਟਰ ਪ੍ਰੋਫੈਸਰ ਆਰ. ਕੇ. ਜੈਨ, ਕਾਲਜ ਕੋਆਰਡੀਨੇਟਰ ਸਨੇਹ ਲਤਾ ਅਤੇ ਸਕੂਲ ਪਿ੍ੰਸੀਪਲ ਰੇਖਾ ਸ਼ਰਮਾਂ ਨੇ ਮਾਂ ਦਿਵਸ ਦੀ ਵਧਾਈ ਦਿੱਤੀ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹÏਾਸਲਾ ਅਫਜ਼ਾਈ ਕੀਤੀ¢

ਪਿਛਲੀ ਖ਼ਬਰ ਅਰਸ਼ਦੀਪ ਸਿੰਘ ਸਰਬਸੰਮਤੀ ਨਾਲ ਪ੍ਰੈੱਸ ਕਲੱਬ ਸ਼ਾਹਕੋਟ/ਮਲਸੀਆਂ ਦੇ ਪ੍ਰਧਾਨ ਬਣੇ ਗੁਰਮੀਤ ਕੋਟਲੀ ਜਨਰਲ ਸਕੱਤਰ ਤੇ ਅਰੁ... ਅਗਲੀ ਖ਼ਬਰ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਥਾਣਾ ਮਹਿਤਪੁਰ ਬਾਹਰ ਧਰਨਾ ਪ੍ਰਦਰਸ਼ਨ ਸਿਆਸੀ ਸ਼ਹਿ 'ਤੇ ਕੀਤੇ ਪਰਚੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।