16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਗੁਰਦੁਆਰਾ ਗੰਗਸਰ ਸਾਹਿਬ ਦੇ ਦੀਵਾਨ ਹਾਲ 'ਚੋਂ ਮਿਲੀ ਅਣਪਛਾਤੀ ਲਾਸ਼

ਅਜੀਤ ਡੈਸਕ 12-05-2026
ਕਰਤਾਰਪੁਰ, 11 ਮਈ (ਜਨਕ ਰਾਜ ਗਿੱਲ)-ਥਾਣਾ ਕਰਤਾਰਪੁਰ ਨੂੰ ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ਦੇ ਦੀਵਾਨ ਹਾਲ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੇ ਜਾਣ ਦੀ ਪੁਸ਼ਟੀ ਥਾਣਾ ਕਰਤਾਰਪੁਰ ਦੇ ਡਿਊਟੀ ਅਫਸਰ ਇਕਬਾਲ ਸਿੰਘ ਸੈਣੀ ਵਲੋਂ ਕੀਤੀ ਗਈ | ਜਿੱਥੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਇੱਕ ਵਿਅਕਤੀ ਮਿ੍ਤਕ ਹਾਲਤਾਂ 'ਚ ਮਿਲਿਆ ਹੈ ਮੌਕੇ 'ਤੇ ਪੁੱਜੀ ਪੁਲਿਸ ਪਾਰਟੀ ਵਲੋਂ ਮਿ੍ਤਕ ਦੇ ਸ਼ਨਾਖਤ ਲਈ ਭਾਲ ਕੀਤੀ ਤਾਂ ਉਨ੍ਹਾਂ ਨੂੰ ਵਿਅਕਤੀ ਨਾਲ ਸਬੰਧਿਤ ਕੋਈ ਵੀ ਪਛਾਣ ਸਬੰਧੀ ਦਤਾਵੇਜ਼ ਪ੍ਰਾਪਤ ਨਹੀਂ ਹੋਇਆ, ਜਿਸ 'ਤੇ ਕਾਰਵਾਈ ਕਰਦਿਆਂ ਥਾਣਾ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਸ਼ਿਨਖਤ ਲਈ ਜਲੰਧਰ ਦੇ ਮੋਰਚਰੀ ਵਿਖੇ 72 ਘੰਟਿਆਂ ਲਈ ਭੇਜਦੇ ਹੋਏ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਤਾਂ ਜੋ ਮਿ੍ਤਕ ਦੇ ਵਾਰਿਸਾਂ ਤਾਈਾ ਪਹੁੰਚ ਬਣਾਈ ਜਾ ਸਕੇ |

ਪਿਛਲੀ ਖ਼ਬਰ ਟਿੱਪਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ <br/> ਅਗਲੀ ਖ਼ਬਰ ਪੰਜਾਬ ਦੇ ਆਰਮੀ ਸਕੂਲਾਂ 'ਚ ਪੰਜਾਬੀ ਦੀ ਥਾਂ ਸੰਸਕ੍ਰਿਤ ਮੜ੍ਹਨਾ ਬੰਦ ਕੀਤਾ ਜਾਵੇ-'ਪਲਸ ਮੰਚ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।