25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਢੱਡਾ ਦੀ ਨਵਜੋਤ ਕੌਰ ਜ਼ਿਲ੍ਹੇ 'ਚੋਂ 7ਵੇਂ ਸਥਾਨ 'ਤੇ ਰਹੀ <br/>

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਢੱਡਾ ਵਿਖੇ ਵਿਦਿਆਰਥਣ ਨਵਜੋਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਦਮਨਜੀਤ ਕੌਰ, ਜਸਪਾਲਜੀਤ ਕੌਰ, ਪਿ੍ੰ. ਕਮਲ ਗੁਪਤਾ, ਮੁਕੇਸ਼ ਗੌਤਮ ਅਤੇ ਹੋਰ | ਅਜੀਤ ਤਸਵੀਰ <br/> 13-05-2026
ਮੱਲੀਆ ਕਲਾਂ, 12 ਮਈ (ਪੱਤਰ ਪ੍ਰੇਰਕ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ਢੱਡਾ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ ਦਸਵੀਂ ਦੀ ਪ੍ਰੀਖਿਆ 'ਚੋਂ 97.38 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ 12ਵਾਂ ਅਤੇ ਜਲੰਧਰ ਜ਼ਿਲ੍ਹੇ 'ਚੋਂ 7ਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਅੱਜ ਸਕੂਲ 'ਚ ਕਰਵਾਏ ਸਮਾਗਮ ਦੌਰਾਨ ਮੈਡਮ ਦਮਨਜੀਤ ਕੌਰ (ਬੀ.ਐਨ.ਓ ਨਕੋਦਰ-2) ਅਤੇ ਮੈਡਮ ਜਸਪਾਲਜੀਤ ਕੌਰ (ਬੀ.ਐਨ.ਓ ਸ਼ਾਹਕੋਟ) ਨੇ ਵਿਦਿਆਰਥਣ ਨਵਜੋਤ ਕੌਰ ਨੂੰ ਪੂਰੇ ਖੇਤਰ 'ਚੋਂ ਅੱਵਲ ਰਹਿਣ 'ਤੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਕਮਲ ਗੁਪਤਾ, ਭਵਨੇਸ਼ ਕੰਡਾ, ਸਰਪੰਚ ਇਕਵੀਰ ਸਿੰਘ ਅਤੇ ਹੋਰ ਪਤਵੰਤਿਆਂ ਨੇ ਨਵਜੋਤ ਕੌਰ ਅਤੇ ਉਸ ਦੇ ਮਾਤਾ-ਪਿਤਾ ਨੂੰ ਮੁਬਾਰਕਾਂ ਦਿੱਤੀਆਂ | ਇਸ ਮੌਕੇ ਸਕੂਲ ਇੰਚਾਰਜ ਮੁਕੇਸ਼ ਗੌਤਮ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਤਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਜੀਤ ਸਿੰਘ, ਗੁਰਦਿਆਲ ਮਸੀਹ, ਮਨਦੀਪ ਕੌਰ, ਮਨਜੀਤ ਕੌਰ, ਵੀਰਪਾਲ ਕੌਰ, ਸ੍ਰੀਮਤੀ ਮਨਪ੍ਰੀਤ, ਜਸਪ੍ਰੀਤ ਸ਼ਰਮਾ, ਵਰੁਣ ਰਾਜ, ਰਣਜੀਤ ਕੌਰ, ਕਸ਼ਿਸ਼ ਸ਼ਰਮਾ, ਰਮੇਸ਼ ਕੁਮਾਰ, ਰਾਜ ਕੁਮਾਰ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਘਈ ਹਸਪਤਾਲ ਵਿਖੇ ਅੰਤਰਰਾਸ਼ਟਰੀ ਨਰਸਿਜ਼ ਦਿਵਸ ਮਨਾਇਆ <br/> ਅਗਲੀ ਖ਼ਬਰ ਲਾਸਾਨੀ ਇਨਸਾਨ ਸਨ ਪ੍ਰੋਫ਼ੈਸਰ ਵੜੈਚ : ਇੰਜ. ਕੁਲਵੰਤ ਬੀਰ ਸਿੰਘ ਕਲੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।