25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨਿਊ ਸੇਂਟ ਸੋਲਜਰ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ <br/>

ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ | ਤਸਵੀਰ-ਜੀ.ਪੀ.ਸਿੰਘ <br/> 13-05-2026
ਜਲੰਧਰ, 12 ਮਈ (ਪਵਨ ਖਰਬੰਦਾ)—ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਤੇਗ਼ ਬਹਾਦਰ ਨਗਰ ਜਲੰਧਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਦਸਵੀਂ ਜਮਾਤ ਦਾ ਨਤੀਜੇ 'ਚ 100 ਫ਼ੀਸਦੀ ਪ੍ਰਦਰਸ਼ਨ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ ਪ੍ਰੀਖਿਆ 'ਚ ਕੁੱਲ 105 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰਾਨ ਅਲੀਸ਼ਾ ਨੇ 93.85% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ | ਯੱਸ਼ਵੀ ਨੇ 93.80% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ, ਜਦ ਕਿ ਖੁਸ਼ੀ ਨੇ 93.69% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਡਿੰਪਲ ਨੇ 92.46% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਨੈਤਿਕ, ਤਾਨਿਆ, ਆਰਿਅਨ, ਸ਼ਿਵਾਨੀ, ਨਿਸ਼ਠਾ, ਪਾਇਲ ਅਤੇ ਪਿ੍ਆ ਸੋਨੀ ਨੇ 85% ਤੋਂ 90% ਤੱਕ ਅੰਕ ਹਾਸਿਲ ਕਰਕੇ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ | ਇਸ ਤੋਂ ਇਲਾਵਾ 10 ਵਿਦਿਆਰਥੀਆਂ ਨੇ 75% ਤੋਂ 80% ਦੇ ਵਿੱਚਕਾਰ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਨੇ ਸਖ਼ਤ ਮਿਹਨਤ, ਸਮਰਪਣ ਅਤੇ ਆਤਮ-ਵਿਸ਼ਵਾਸ ਨਾਲ ਸਫ਼ਲਤਾ ਦੀਆਂ ਇਹ ਉਚਾਈਆਂ ਛੂਹੀਆਂ | ਸਕੂਲ ਦੇ ਪ੍ਰੈਜ਼ੀਡੈਂਟ ਐਨ.ਕੇ. ਹਾਂਡਾ ਅਤੇ ਡਾਇਰੈਕਟਰ ਮੈਡਮ ਸੁਸ਼ਮਾ ਹਾਂਡਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਤੇ ਉਨ੍ਹਾਂ ਨੂੰ ਮਠਿਆਈਆਂ ਭੇਂਟ ਕੀਤੀਆਂ | ਇਸ ਦੇ ਨਾਲ ਉਨ੍ਹਾਂ ਨੇ ਵਿਦਆਰਥੀਆਂ ਨੂੰ ਸਫ਼ਲਤਾ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਜੀਵਨ ਵਿੱਚ ਅੱਗੇ ਵੱਧਣ ਲਈ ਆਸ਼ੀਰਵਾਦ ਦਿੱਤਾ |

ਪਿਛਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ 'ਚ ਹੈੱਡ ਬੁਆਏ ਤੇ ਹੈੱਡ ਗਰਲ ਵਜੋਂ ਵਿਦਿਆਰਥੀਆਂ ਦੀ ਕੀਤੀ ਚੋਣ ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਨੇ ਸੀਪੀ ਦੀ ਨਿਗਰਾਨੀ ਹੇਠ ਨਸ਼ੀਲੇ ਪਦਾਰਥ ਕੀਤੇ ਨਸ਼ਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।