24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬਿਰਧ ਸਰੂਪਾਂ ਨੂੰ ਸੰਗਤ ਨੇ ਸਤਿਕਾਰ ਸਹਿਤ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾਇਆ - ਬਾਬਾ ਕੁਲਵੰਤ ਸਿੰਘ, ਰਣਜੀਤ ਸਿੰਘ ਰਾਣਾ <br/>

ਅਜੀਤ ਡੈਸਕ 13-05-2026
ਜਲੰਧਰ, 12 ਮਈ (ਐੱਮ. ਐੱਸ. ਲੋਹੀਆ) – ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਪ੍ਰਚਾਰ ਕਮੇਟੀ ਕਿਸ਼ਨਗੜ੍ਹ, ਜਲੰਧਰ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ (ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤੋਖਪੁਰਾ) ਦੀ ਸਮੁੱਚੀ ਟੀਮ ਦੇ ਪ੍ਰੇਰਨਾ ਸਦਕਾ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬਿਰਧ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪਹੁੰਚਾਏ ਗਏ | ਸਰਬ ਧਰਮ ਵੈਲਫੇਅਰ ਸੇਵਾ ਸੁਸਾਇਟੀ ਲੰਮਾ ਪਿੰਡ, ਜਲੰਧਰ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਰਾਣਾ ਨੇ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਸੰਤੋਖਪੁਰਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਮਨ ਨਗਰ, ਗੁਰਦੁਆਰਾ ਬਾਬੇ ਜੋੜੇ ਸੰਤ ਬਾਬਾ ਨਿਰਮਲ ਦਾਸ ਜੀ ਰਾਏਪੁਰ ਰਸੂਲਪੁਰ ਅਤੇ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬਿਰਧ ਸਰੂਪ, ਨਿਤਨੇਮ, ਸੁਖਮਨੀ ਸਾਹਿਬ ਅਤੇ ਹੋਰ ਗੁਰਬਾਣੀ ਦੇ ਬਿਰਧ ਗੁਟਕੇ ਅਤੇ ਪੋਥੀਆਂ ਵੱਡੀ ਗਿਣਤੀ 'ਚ ਬੱਸਾਂ ਅਤੇ ਕਾਰਾਂ ਦੇ ਕਾਫ਼ਲੇ ਰਾਹੀਂ ਸੱਚਖੰਡ ਭਵਨ, ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਹਿਤ ਪਹੁੰਚਾਏ ਗਏ | ਸੰਗਤ ਨੇ ਪ੍ਰੇਮ ਸਤਿਕਾਰ ਸਹਿਤ ਸ਼ਬਦ ਚੌਕੀ ਗੁਰਬਾਣੀ ਰਾਹੀਂ ਗੁਰਜਸ ਕਰਦਿਆਂ ਇਸ ਮਹਾਨ ਕਾਰਜ 'ਚ ਆਪਣੀਆਂ ਸੇਵਾਵਾਂ ਨਿਭਾਈਆਂ | ਸ. ਰਾਣਾ ਨੇ ਸਮੂਹ ਸੰਗਤ ਨੂੰ 24 ਮਈ, ਦਿਨ ਐਤਵਾਰ ਇਨ੍ਹਾਂ ਬਿਰਧ ਸਰੂਪਾਂ ਦੇ ਸੰਸਕਾਰ ਮੌਕੇ ਗੋਇੰਦਵਾਲ ਸਾਹਿਬ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਅਜੀਤ ਸਿੰਘ ਸੈਣੀ, ਬਿੱਟੂ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਸੰਤੋਖਪੁਰਾ, ਭਾਈ ਮਲਕੀਤ ਸਿੰਘ ਨਗੱਜਾ, ਭਾਈ ਰਣਜੀਤ ਸਿੰਘ ਕਿਸ਼ਨਗੜ੍ਹ, ਰਾਜ ਕੁਮਾਰ ਡੋਗਰ ਗੁਰਦੁਆਰਾ ਬਾਬੇ ਸ਼ਹੀਦਾਂ ਰਾਏਪੁਰ-ਰਸੂਲਪੁਰ, ਗੁਰਜੀਤ ਸਿੰਘ ਗਰਚਾ, ਪਰਗਟ ਸਿੰਘ, ਹਰਜੀਤ ਸਿੰਘ, ਵਿੱਕੀ ਗਰਚਾ, ਜਗਦੀਪ ਸਿੰਘ, ਗੁਰਸ਼ਰਨ ਸਿੰਘ, ਹਰਪਿੰਦਰ ਸਿੰਘ, ਗੁਰਨਾਮ ਸਿੰਘ, ਮਨਜਿੰਦਰ ਸਿੰਘ (ਅਮਨ ਨਗਰ), ਭਾਈ ਅੰਮਿ੍ਤਪਾਲ ਸਿੰਘ (ਹੈੱਡ ਗ੍ਰੰਥੀ, ਅਮਨ ਨਗਰ), ਸੁਰਜੀਤ ਸਿੰਘ, ਜਗਜੀਤ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਡੀ ਗਿਣਤੀ 'ਚ ਗੁਰੂ ਜੱਸ ਕਰਦੀਆਂ ਗੋਇੰਦਵਾਲ ਸਾਹਿਬ ਦੀ ਪਾਵਨ ਧਰਤੀ 'ਤੇ ਪਹੁੰਚ ਕੇ ਆਪਣਾ ਜੀਵਨ ਸਫ਼ਲ ਬਣਾਉਣ ਲਈ ਇਨ੍ਹਾਂ ਕਾਰਜਾਂ 'ਚ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਕੈਂਬਰਿਜ ਇਨੋਵੇਟਿਵ ਸਕੂਲ 'ਚ ਨਵੇਂ ਸੀ.ਬੀ.ਐੱਸ.ਸੀ. ਪਾਠਕ੍ਰਮ ਨੂੰ ਲਾਗੂ ਕਰਨ ਤਹਿਤ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਕੇ. ਪੀ., ਮੰਨਣ,ਢੀਂਡਸਾ ਅਤੇ ਦਾਦੂਵਾਲ ਨਗਰ ਕੌਂਸਲ ਚੋਣਾਂ ਲਈ ਕਰਤਾਰਪੁਰ ਤੇ ਆਦਮਪੁਰ ਦੇ ਨਿਗਰਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।