24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਨਤੀਜਾ ਰਿਹਾ ਸ਼ਾਨਦਾਰ <br/>

ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ | ਤਸਵੀਰ ਗੁਰਵਿੰਦਰ ਸਿੰਘ <br/> 13-05-2026
ਨਕੋਦਰ, 12 ਮਈ (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਪਬਲਿਕ ਹਾਈ ਸਕੂਲ ਨਕੋਦਰ ਦਾ ਸੈਸ਼ਨ 2025-26 ਦਸਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100% ਰਿਹਾ | ਜਿਸ ਵਿੱਚ ਜਸਪ੍ਰੀਤ ਕੌਰ ਜਸਵਿੰਦਰ ਸਿੰਘ ਨਿਵਾਸੀ ਪਿੰਡ ਮਹੇੜੂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਸਪ੍ਰੀਤਪਾਲ ਕੌਰ ਸਪੁੱਤਰੀ ਸੋਹਨਪਾਲ ਸਿੰਘ ਨਿਵਾਸੀ ਪਿੰਡ ਲਿੱਤਰਾਂ ਨੇ ਦੂਜਾ ਸਥਾਨ ਤੇ ਚੇਤਨਵੀਰ ਦਾਸ ਸਪੁੱਤਰੀ ਰਘੁਵੀਰ ਦਾਸ ਨਿਵਾਸੀ ਕੋਟ ਬਾਦਲਖਾਂ ਤੀਸਰਾ ਸਥਾਨ ਹਾਸਿਲ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਮਾਪਿਆਂ ਤੇ ਸਕੂਲ ਦੋਹਾਂ ਦਾ ਨਾਂਅ ਰੌਸ਼ਨ ਕੀਤਾ | ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਚੰਗੇ ਨੰਬਰ ਪ੍ਰਾਪਤ ਕੀਤੇ | ਜਿਸ 'ਤੇ ਸਾਰੇ ਸਕੂਲ ਨੂੰ ਬਹੁਤ ਮਾਣ ਹੈ | ਸਕੂਲ ਦੀ ਪਿ੍ੰਸੀਪਲ ਸੁਦੇਸ਼ ਕੁਮਾਰੀ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਅਧਿਆਪਕਾਂ, ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਨਤੀਜੇ ਲਈ ਮੁਬਾਰਕਬਾਦ ਦਿੱਤੀ ਤੇ ਵਿਦਿਆਰਥੀਆਂ ਨੂੰ ਆਪਣੇ ਆਉਣ ਵਾਲੇ ਉੱਜਵਲ ਭਵਿੱਖ ਨੂੰ ਹੋਰ ਵਧੀਆ ਬਣਾਉਣ ਲਈ ਉਤਸ਼ਾਹਿਤ ਕੀਤਾ ਤੇ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਰਾਜ ਗੀਤਕਾਰ ਚੰਨ ਗੁਰਾਇਆ ਵਾਲੇ ਦੀ ਯਾਦ ਵਿਚ ਗੁਰਾਇਆ 'ਚ ਮਿਊਜ਼ੀਅਮ ਬਣਾਇਆ ਜਾਵੇ-ਪ੍ਰੈੱਸ ਕਲੱਬ ਫਿਲੌਰ ਅਗਲੀ ਖ਼ਬਰ ਬੀ.ਜੇ.ਐੱਸ. ਹੋਮ ਡਲਿਵਰੀ ਕੰਪਨੀ ਵਲੋਂ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ 8 ਵਿਦਿਆਰਥੀਆਂ ਨੂੰ ਪਲੇਸਮੈਂਟ ਆਫਰ ਮਿਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।