24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪਿੰਡ ਚੱਕ ਦੇਸ ਰਾਜ ਵਿਖੇ ਸਾਲਾਨਾ ਧੂਣੀਆਂ ਦਾ ਜੋੜ ਮੇਲਾ 16 ਨੂੰ

ਅਜੀਤ ਡੈਸਕ 13-05-2026
ਦੁਸਾਂਝ ਕਲਾਂ, 12 ਮਈ (ਰਾਮ ਪ੍ਰਕਾਸ਼ ਟੋਨੀ)-ਕਰੀਬੀ ਪਿੰਡ ਚੱਕ ਦੇਸ ਰਾਜ ਵਿਖੇ ਹਰ ਸਾਲ ਦੀ ਤਰ੍ਹਾਂ-ਇਸ ਸਾਲਵੀ ਸਲਾਨਾ ਧੂਣੀਆਂ ਦਾ ਜੋੜ ਮੇਲਾ 16 ਮਈ ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ | ਸੰਤਾਂ ਮਹਾਂਪੁਰਸ਼ਾਂ ਦੇ ਤਪੋ ਅਸਥਾਨਾਂ 'ਤੇ ਮੌਜੂਦਾ ਉਤਰਾਅਧਿਕਾਰੀ ਮਹੰਤ ਬਾਬਾ ਅਮਰ ਦਾਸ ਧੂਣੇ ਵਾਲਿਆਂ ਨੇ ਦੱਸਿਆ ਹੈ ਕਿ 16 ਮਈ ਨੂੰ ਪਿੰਡ ਚੱਕ ਦੇਸ ਰਾਜ ਸੰਤਾਂ ਦੀ ਕੁਟੀਆ ਵਿਖੇ ਠੀਕ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਭੋਗ ਉਪਰੰਤ ਆਏ ਹੋਏ ਸੰਤਾਂ ਮਹਾਂਪੁਰਸ਼ਾਂ ਵਲੋਂ ਬਾਣੀ ਦੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਤੇ ਕੀਰਤਨੀ ਜਥਾ ਗੁਰੂ ਜਸ ਨਾਲ ਸੰਗਤਾਂ ਨੂੰ ਨਿਹਾਲ ਕਰੇਗਾ | ਗੁਰੂ ਘਰ ਵਲੋਂ ਸੰਗਤਾਂ ਵਾਸਤੇ ਠੰਡੇ ਮਿੱਠੇ ਜਲ ਦੀ ਛਬੀਲ, ਚਾਹ ਪਕੌੜਿਆਂ ਦਾ ਲੰਗਰ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਲਾਕੇ ਦੀਆਂ ਸੰਗਤਾਂ ਅਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ | ਪ੍ਰੈੱਸ ਨੂੰ ਇਹ ਜਾਣਕਾਰੀ ਮੰਗਤ ਮੰਗਾਂ ਨੇ ਦਿੱਤੀ |

ਪਿਛਲੀ ਖ਼ਬਰ ਲੋਹੀਆਂ 'ਚ ਸਫ਼ਾਈ ਸੇਵਕਾਂ ਦੀ ਹੜਤਾਲ 8ਵੇਂ ਦਿਨ 'ਚ ਦਾਖ਼ਲ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਬਿਰਧ ਸਰੂਪਾਂ ਨੂੰ ਸੰਗਤ ਨੇ ਸਤਿਕਾਰ ਸਹਿਤ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।