14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚੇਅਰਮੈਨ ਖ਼ਾਲਸਾ ਵਲੋਂ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਵਿਖੇ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ ਸਮੇਤ ਹੋਰ ਸਾਮਾਨ ਭੇਟ <br/>

ਅਜੀਤ ਡੈਸਕ 14-05-2026
ਅੰਮਿ੍ਤਸਰ, 13 ਮਈ (ਜਸਵੰਤ ਸਿੰਘ ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਗਰੀ ਦੇ ਸ਼ਾਸਤਰੀ ਨਗਰ ਲਾਰੈਂਸ ਰੋਡ ਇਲਾਕੇ ਵਿਚ ਦਿੱਲੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ (ਸਰਾਂ) ਵਿਖੇ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਜਲੰਧਰ ਵਲੋਂ ਸੰਗਤਾਂ ਦੀ ਸਹੂਲਤ ਲਈ ਵੀਲ੍ਹ ਚੇਅਰਾਂ, ਕੂੜੇਦਾਨ ਅਤੇ ਹੋਰ ਜ਼ਰੂਰੀ ਵਸਤੂਆਂ ਸਰਾਂ ਦੇ ਮੈਨੇਜਰ ਦੇ ਸਪੁਰਦ ਕੀਤੀਆਂ | ਇਸ ਮੌਕੇ ਚੇਅਰਮੈਨ ਖ਼ਾਲਸਾ ਨੇ ਕਿਹਾ ਕਿ ਅਗਲੇ ਹਫ਼ਤੇ ਹੋਰ ਵੀ ਲੋੜੀਂਦਾ ਸਾਮਾਨ ਸਰਾਂ ਲਈ ਲਿਆ ਕੇ ਦਿੱਤਾ ਜਾਵੇਗਾ | ਇਸ ਸਮੇਂ ਇਨ•ਾਂ ਦੇ ਨਾਲ ਜਲੰਧਰ ਤੋਂ ਪੰਥਕ ਲਿਖਾਰੀ ਕਵੀ ਡਾ: ਸਤਬੀਰ ਸਿੰਘ ਸ਼ਾਨ, ਸਰਾਂ ਦੇ ਮੈਨੇਜਰ ਬਲਜੀਤ ਸਿੰਘ, ਕੁਲਬੀਰ ਸਿੰਘ, ਕੇ. ਡੀ. ਸਿੰਘ, ਸ਼ਿੰਗਾਰਾ ਸਿੰਘ, ਸ਼ਮਸ਼ੇਰ ਸਿੰਘ, ਹਰਪ੍ਰੀਤ ਕੌਰ, ਚਰਨਜੀਤ ਸਿੰਘ ਤੇ ਦਿਲਜੀਤ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਆਦਮਪੁਰ ਨਗਰ ਕੌਂਸਲ ਦੀ ਚੋਣ ਸੰਬੰਧੀ ਕਾਂਗਰਸ ਪਾਰਟੀ ਦੇ ਆਬਜ਼ਰਵਰ ਦੀ ਮੀਟਿੰਗ <br/> ਅਗਲੀ ਖ਼ਬਰ ਮਾਨਵ ਸਹਿਯੋਗ ਸਕੂਲ ਦਾ ਜਮਾਤ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।