14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੋ-ਅਹੈੱਡ ਇੰਸਟੀਚਿਊਟ ਆਫ਼ ਸਕਸੈੱਸ ਸ਼ਾਹਕੋਟ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਗੋ ਅਹੈੱਡ ਇੰਸਟੀਚਿਊਟ ਆਫ਼ ਸਕਸੈੱਸ ਸ਼ਾਹਕੋਟ ਦੀ 10ਵੀਂ ਦੇ ਨਤੀਜੇ 'ਚੋਂ ਚੰਗੇ ਅੰਕ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਸੰਸਥਾ ਮੁਖੀ ਬਲਜੀਤ ਕੌਰ, ਪ੍ਰਭਜੋਤ ਕੌਰ, ਪ੍ਰਭਜੀਤ ਸਿੰਘ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 14-05-2026
ਸ਼ਾਹਕੋਟ, 13 ਮਈ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਗਾਂਧੀ ਚੌਕ ਵਿਚ ਸਥਿਤ ਗੋ ਅਹੈੱਡ ਇੰਸਟੀਚਿਊਟ ਆਫ਼ ਸਕਸੈੱਸ ਦਾ 10ਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ | ਸੰਸਥਾ ਮੁਖੀ ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਬ੍ਰਹਮਵੀਰ ਸਿੰਘ ਨੇ 87.69 ਫ਼ੀਸਦੀ, ਸੁਮਨ ਰਾਜਪੁਰੋਹਿਤ ਨੇ 85.69 ਫ਼ੀਸਦੀ, ਜਸ਼ਨ ਗੁਪਤਾ ਨੇ 84.77 ਫ਼ੀਸਦੀ, ਸਿਮਰਨਜੀਤ ਸਿੰਘ ਨੇ 81.08 ਫ਼ੀਸਦੀ, ਕਮਲਪ੍ਰੀਤ ਕੌਰ ਨੇ 80.92 ਫ਼ੀਸਦੀ, ਭੂਮਿਕਾ ਨੇ 78.00 ਫ਼ੀਸਦੀ, ਨਿਖਿਲ ਨੇ 75.08 ਫ਼ੀਸਦੀ ਤੇ ਭਰਤ ਬਕਸ਼ੀ ਨੇ 75.08 ਫ਼ੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਤੋਂ ਇਲਾਵਾ ਸੰਸਥਾ ਦੇ ਹੋਰ ਵਿਦਿਆਰਥੀਆਂ ਨੇ ਵੀ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਪਿਛਲੇ ਇਕ ਦਹਾਕੇ ਤੋਂ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ਅਧਿਆਪਕ ਪ੍ਰਭਜੋਤ ਕੌਰ, ਮਨਪ੍ਰੀਤ ਕੌਰ, ਸੋਨੀਆ, ਦੀਵਾਂਸ਼ੂ ਚੌਧਰੀ, ਰਿਧੀਆ ਗੁਪਤਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਿੱਲੀ ਬੜੈਚ ਅਕੈਡਮੀ ਦੇ ਬੱਚੇ ਡਰੀਮਲੈਂਡ ਟੂਰ 'ਤੇ ਗਏ <br/> ਅਗਲੀ ਖ਼ਬਰ ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।