25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ 17 ਨਾਮਜ਼ਦਗੀ ਪੱਤਰ ਦਾਖਲ

ਅਜੀਤ ਡੈਸਕ 15-05-2026
ਜਲੰਧਰ, 14 ਮਈ (ਜਤਿੰਦਰ ਪੰਮੀ)-ਜ਼ਿਲ੍ਹੇ 'ਚ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਵੀਰਵਾਰ ਨੂੰ ਕੁੱਲ 17 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਦਿਵਿਆ ਪੀ. ਨੇ ਦੱਸਿਆ ਕਿ ਵੀਰਵਾਰ ਨੂੰ ਨਗਰ ਕੌਂਸਲ ਆਦਮਪੁਰ ਲਈ 3, ਨਗਰ ਕੌਂਸਲ ਨਕੋਦਰ ਲਈ 4 ਅਤੇ ਨਗਰ ਕੌਂਸਲ ਫਿਲੌਰ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ | ਜਦਕਿ ਨਗਰ ਕੌਂਸਲ ਕਰਤਾਰਪੁਰ ਤੇ ਨੂਰਮਹਿਲ ਅਤੇ ਨਗਰ ਪੰਚਾਇਤ ਲੋਹੀਆਂ ਖਾਸ ਤੇ ਮਹਿਤਪੁਰ ਲਈ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ | ਉਨ੍ਹਾਂ ਦੱਸਿਆ ਕਿ ਉਮੀਦਵਾਰ 16 ਮਈ ਤੱਕ ਸਵੇਰੇ 11 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ 2026 ਨੂੰ ਹੋਵੇਗੀ ਅਤੇ 19 ਮਈ 2026 ਬਾਅਦ ਦੁਪਹਿਰ 3 ਵਜੇ ਤੱਕ ਉਮੀਦਵਾਰ ਕਾਗਜ ਵਾਪਸ ਲੈ ਸਕਣਗੇ |
ਪਿਛਲੀ ਖ਼ਬਰ ਸ਼ਰਾਬ ਦੀ ਪੇਟੀ ਵੇਚਣ ਦੇ ਮਾਮਲੇ 4 ਗਰੁੱਪਾਂ ਦੇ ਬੰਦ ਰਹੇ 100 ਠੇਕੇ <br/> ਅਗਲੀ ਖ਼ਬਰ ਬਾਲਾ ਜੀ ਦੀ ਚੌਂਕੀ ਰੁਕਵਾਉਣ 'ਤੇ ਹੋਇਆ ਹੰਗਾਮਾ, ਵਿਰੋਧੀ ਪਾਰਟੀਆਂ ਨੇ ਸੱਤਾ ਧਿਰ 'ਤੇ ਲਾਏ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।