25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੰਨਤ ਐਵੇਨਿਊ ਵਿਖੇ ਪਾਣੀ ਵਾਲੇ ਪਾਈਪ ਪਾਉਣ ਨਾਲ ਲੋਕਾਂ ਨੂੰ ਮਿਲੇਗੀ ਰਾਹਤ-ਲਗਨਦੀਪ ਸਿੰਘ <br/>

ਅਜੀਤ ਡੈਸਕ 15-05-2026
ਚੁਗਿੱਟੀ/ਜੰਡੂ ਸਿੰਘਾ, 14 ਮਈ( ਨਰਿੰਦਰ ਲਾਗੂ)-ਵਾਰਡ ਨੰਬਰ 5 ਅਧੀਨ ਆਉਂਦੇ ਖੇਤਰ ਜੰਨਤ ਐਵੇਨਿਊ ਵਿਖੇ ਲੋਕਾਂ ਦੀ ਮੰਗ 'ਤੇ ਪਾਣੀ ਵਾਲੇ ਪਾਇਪ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਕੌਂਸਲਰ ਪਤੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਗਨਦੀਪ ਸਿੰਘ ਨੇ ਦੱਸਿਆ ਕਿ ਹਲਕਾ ਜਲੰਧਰ ਕੇਂਦਰੀ ਦੇ ਇੰਚਾਰਜ਼ ਨਿਤਿਨ ਕੋਹਲੀ ਦੇ ਯਤਨਾਂ ਨਾਲ ਉਕਤ ਮੁਹੱਲੇ ਵਿੱਚ ਪਾਏ ਜਾ ਰਹੇ ਪਾਣੀ ਵਾਲੇ ਪਾਇਪਾਂ ਦਾ ਕੰਮ ਜੰਗੀ ਪੱਧਰ 'ਤੇ ਮੁਕੰਮਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਣੀ ਵਾਲੇ ਪਾਈਪ ਪੈ ਜਾਣ ਨਾਲ ਇਲਾਕਾ ਵਸਨੀਕਾਂ ਨੂੰ ਪਾਣੀ ਦੀ ਸਪਲਾਈ ਵਿੱਚ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਚੌਣਾਂ ਸਮੇਂ ਉਨ੍ਹਾਂ ਦੀ ਪਤਨੀ ਕੌਂਸਲਰ ਨਵਦੀਪ ਕੌਰ ਵਲੋਂ ਲੋਕਾਂ ਨਾਲ ਕੀਤੇ ਗਏ ਤਮਾਮ ਵਾਅਦੇ ਬੜੀ ਗੰਭੀਰਤਾ ਨਾਲ ਪੂਰੇ ਕੀਤੇ ਜਾ ਰਹੇ ਹਨ | ਜਿਸ ਕਾਰਨ ਲੋਕ ਖੁਸ਼ ਹਨ | ਇਹ ਮੰਨਿਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ 'ਚ ਵੀ ਪੰਜਾਬ ਅੰਦਰ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ |

ਪਿਛਲੀ ਖ਼ਬਰ ਪੰਜਾਬ ਮੈਡੀਕਲ ਇੰਸਟੀਚਿਊਟ ਕਾਲਜ ਆਫ਼ ਨਰਸਿੰਗ ਵਿਖੇ ਨਰਸਿਜ਼ ਦਿਵਸ ਮਨਾਇਆ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ 'ਚ ਲਿਆਂਦੀ ਜਾਵੇ ਤੇਜ਼ੀ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।