ਚੁਗਿੱਟੀ/ਜੰਡੂ ਸਿੰਘਾ, 14 ਮਈ( ਨਰਿੰਦਰ ਲਾਗੂ)-ਵਾਰਡ ਨੰਬਰ 5 ਅਧੀਨ ਆਉਂਦੇ ਖੇਤਰ ਜੰਨਤ ਐਵੇਨਿਊ ਵਿਖੇ ਲੋਕਾਂ ਦੀ ਮੰਗ 'ਤੇ ਪਾਣੀ ਵਾਲੇ ਪਾਇਪ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਕੌਂਸਲਰ ਪਤੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਲਗਨਦੀਪ ਸਿੰਘ ਨੇ ਦੱਸਿਆ ਕਿ ਹਲਕਾ ਜਲੰਧਰ ਕੇਂਦਰੀ ਦੇ ਇੰਚਾਰਜ਼ ਨਿਤਿਨ ਕੋਹਲੀ ਦੇ ਯਤਨਾਂ ਨਾਲ ਉਕਤ ਮੁਹੱਲੇ ਵਿੱਚ ਪਾਏ ਜਾ ਰਹੇ ਪਾਣੀ ਵਾਲੇ ਪਾਇਪਾਂ ਦਾ ਕੰਮ ਜੰਗੀ ਪੱਧਰ 'ਤੇ ਮੁਕੰਮਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਣੀ ਵਾਲੇ ਪਾਈਪ ਪੈ ਜਾਣ ਨਾਲ ਇਲਾਕਾ ਵਸਨੀਕਾਂ ਨੂੰ ਪਾਣੀ ਦੀ ਸਪਲਾਈ ਵਿੱਚ ਵੱਡੀ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਚੌਣਾਂ ਸਮੇਂ ਉਨ੍ਹਾਂ ਦੀ ਪਤਨੀ ਕੌਂਸਲਰ ਨਵਦੀਪ ਕੌਰ ਵਲੋਂ ਲੋਕਾਂ ਨਾਲ ਕੀਤੇ ਗਏ ਤਮਾਮ ਵਾਅਦੇ ਬੜੀ ਗੰਭੀਰਤਾ ਨਾਲ ਪੂਰੇ ਕੀਤੇ ਜਾ ਰਹੇ ਹਨ | ਜਿਸ ਕਾਰਨ ਲੋਕ ਖੁਸ਼ ਹਨ | ਇਹ ਮੰਨਿਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ 'ਚ ਵੀ ਪੰਜਾਬ ਅੰਦਰ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ |