22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਵਿਕਾਸ ਕੰਮ ਨਾ ਹੋਣ ਕਾਰਨ ਲੋਕਾਂ 'ਚ ਭਾਰੀ ਰੋਸ- ਰਵੀ ਮਸੀਹ

ਅਜੀਤ ਡੈਸਕ 15-05-2026
ਜਲੰਧਰ, 14 ਮਈ (ਜਸਪਾਲ ਸਿੰਘ)-ਉੱਘੇ ਸਮਾਜ ਸੇਵਕ ਤੇ ਪਿੰਡ ਫੋਲੜੀਵਾਲ ਦੇ ਸੀਨੀਅਰ ਕਾਂਗਰਸੀ ਆਗੂ ਰਵੀ ਮਸੀਹ ਨੇ ਕਿਹਾ ਹੈ ਕਿ ਜਲੰਧਰ ਛਾਉਣੀ ਹਲਕੇ 'ਚ ਪਿਛਲੇ ਕਾਫੀ ਸਮੇਂ ਤੋਂ ਵਿਕਾਸ ਕੰਮ ਪੂਰੀ ਤਰ੍ਹਾਂ ਨਾਲ ਠੱਪ ਪਏ ਹਨ ਤੇ ਲੋਕ ਅਨੇਕਾਂ ਮੁਸ਼ਕਿਲਾਂ 'ਚ ਘਿਰੇ ਹੋਏ ਹਨ | ਉਨ੍ਹਾਂ ਕਿਹਾ ਕਿ ਪਿੰਡ ਫੋਲੜੀਵਾਲ ਤੋਂ ਧੀਣਾ ਨੂੰ ਜਾਂਦੀ ਸੜਕ ਦਾ ਤਾਂ ਏਨਾ ਬੁਰਾ ਹਾਲ ਹੈ ਕਿ ਇੱਥੋਂ ਲੰਘਣਾ ਬੇਹੱਦ ਮੁਸ਼ਕਿਲ ਹੋਇਆ ਪਿਆ ਹੈ | ਰਵੀ ਮਸੀਹ ਨੇ ਕਿਹਾ ਕਿ ਇਸ ਸੜਕ 'ਚ ਪਏ ਵੱਡੇ-ਵੱਡੇ ਟੋਏ ਹਾਦਸਿਆਂ ਦਾ ਕਾਰਨ ਬਣ ਰਹੇ ਹਨ ਤੇ ਹਰ ਰੋਜ਼ ਲੋਕਾਂ ਦੇ ਸੱਟਾਂ ਲੱਗ ਰਹੀਆਂ ਹਨ ਪਰ ਸਰਕਾਰ ਵਲੋਂ ਇਸ ਸੜਕ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੋਰਨਾਂ ਪਿੰਡਾਂ ਦੀਆਂ ਸੜਕਾਂ ਦਾ ਵੀ ਬੁਰਾ ਹਾਲ ਹੈ ਤੇ ਇਨ੍ਹਾਂ ਸੜਕਾਂ ਨੂੰ ਪੁੱਟ ਕੇ ਸੁੱਟਿਆਂ ਨੂੰ 8-8 ਮਹੀਨੇ ਹੋ ਗਏ ਹਨ ਪਰ ਅਜੇ ਤੱਕ ਲੁੱਕ ਨਾ ਪਾਏ ਜਾਣ ਕਾਰਨ ਲੋਕ ਪੱਥਰਾਂ ਉੱਪਰੋਂ ਦੀ ਲੰਘਣ ਲਈ ਮਜ਼ਬੂਰ ਹਨ | ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾ ਸਕੀ ਹੈ, ਜਿਸ ਕਾਰਨ ਲੋਕਾਂ ਅੰਦਰ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਇਲਾਕੇ ਦੇ ਠੱਪ ਪਏ ਵਿਕਾਸ ਕੰਮ ਤੇ ਖਾਸ ਕਰਕੇ ਟੁੱਟੀਆਂ ਸੜਕਾਂ ਨੂੰ ਤੁਰੰਤ ਬਣਾਏ ਜਾਣ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਸਤੀਸ਼ਨ ਹੋਣਗੇ ਕੇਰਲਮ ਦੇ ਅਗਲੇ ਮੁੱਖ ਮੰਤਰੀ ਅਗਲੀ ਖ਼ਬਰ ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸੰਬੰਧੀ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।