ਏ.ਐੱਸ.ਆਈ. ਸੁਭਾਸ਼ ਭਗਤ ਬਣੇ ਚੌਕੀ ਜੰਡੂਸਿੰਘਾ ਦੇ ਨਵੇਂ ਇੰਚਾਰਜ
ਅਜੀਤ ਡੈਸਕ
15-05-2026
ਚੁਗਿੱਟੀ/ਜੰਡੂ ਸਿੰਘਾ, 12 ਮਈ (ਨਰਿੰਦਰ ਲਾਗੂ)-ਪੁਲਿਸ ਚੌਕੀ ਜੰਡੂਸਿੰਘਾ ਦੇ ਨਵੇਂ ਇੰਚਾਰਜ ਵਜੋਂ ਚਾਰਜ ਏ.ਐਸ.ਆਈ. ਸੁਭਾਸ਼ ਭਗਤ ਵਲੋਂ ਸੰਭਾਲ ਲਿਆ ਗਿਆ ਹੈ | ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਮੰਡ ਚੌਕੀ ਦੇ ਇੰਚਾਰਜ ਰਹੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਪ੍ਰਤੀ ਗੰਭੀਰਤਾ ਵਰਤਦੇ ਹੋਏ ਉਹ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਗੇ | ਇਸ ਤੋਂ ਇਲਾਵਾ ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਵੀ ਉਹਨਾਂ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਉਕਤ ਚੌਕੀ ਵਿੱਚ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਆਉਣ ਵਾਲੇ ਲੋਕਾਂ ਨੂੰ ਉਹ ਪਹਿਲ ਦੇ ਆਧਾਰ 'ਤੇ ਮਿਲਣਗੇ ਤੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਹੱਲ ਜੰਗੀ ਪੱਧਰ 'ਤੇ ਕਰਨਗੇ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਉਨ੍ਹਾਂ ਵੱਲੋਂ ਪਿੰਡਾਂ ਦੇ ਮੋਹਤਬਰਾਂ ਦੀ ਸਹਾਇਤਾ ਵੀ ਲਈ ਜਾਵੇਗੀ | ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਵਲੋਂ ਵੀ ਪੁਲਿਸ ਮਹਿਕਮੇ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਚੋਰਾਂ ਤੇ ਲੁਟੇਰਿਆਂ ਨੂੰ ਕਾਬੂ ਕਰਨ ਲਈ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ 'ਤੇ ਨਾਕਾਬੰਦੀ ਕਰਕੇ ਕਾਰਵਾਈ ਕੀਤੀ ਜਾਵੇਗੀ |