ਕਿਸ਼ਨਗੜ੍ਹ, 14 ਮਈ (ਹੁਸਨ ਲਾਲ)-ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਦੀ 37ਵੀਂ ਸਲਾਨਾ ਬਰਸੀ 16 ਮਈ ਦਿਨ ਸ਼ਨੀਵਾਰ ਨੂੰ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੋੜੇ) ਰਾਏਪੁਰ ਰਸੂਲਪੁਰ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੇਰੇ ਦੇ ਮÏਜੂਦਾ ਗੱਦੀ ਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿ. ਪੰਜਾਬ ਨੇ ਦੱਸਿਆ ਕਿ ਸੰਤ ਬਾਬਾ ਪ੍ਰੀਤਮ ਦਾਸ ਜੀ ਦੀ ਸਲਾਨਾ ਬਰਸੀ ਸਬੰਧੀ 14 ਮਈ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, 15 ਮਈ ਸ਼ਾਮ ਨੂੰ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ 16 ਮਈ ਦਿਨ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ¢ ਉਪਰੰਤ ਵੱਖ ਵੱਖ ਕੀਰਤਨੀ ਜਥੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਵੱਖ-ਵੱਖ ਡੇਰਿਆਂ ਦੇ ਸੰਤ ਮਹਾਂਪੁਰਸ਼ ਸੰਤ ਬਾਬਾ ਪ੍ਰੀਤਮ ਦਾਸ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ¢ ਇਸ ਮÏਕੇ ਜਾਣਕਾਰੀ ਦਿੰਦੇ ਹੋਏ ਨਾਰੀ ਸ਼ਕਤੀ ਫਾਊਾਡੇਸ਼ਨ ਦੇ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਦੱਸਿਆ ਕਿ ਇਸ ਦਿਨ ਸੰਤ ਬਾਬਾ ਪ੍ਰੀਤਮ ਦਾਸ ਜੀ ਮੈਮੋਰੀਅਲ ਚੈਰੀਟੇਬਲ ਹਸਪਤਾਲ ਵੱਲੋਂ ਮੁਫ਼ਤ ਚੈੱਕ ਅਪ ਕੈਂਪ ਲਗਾਇਆ ਜਾਏਗਾ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ¢