ਮਲਸੀਆਂ, 14 ਮਈ (ਦਲਜੀਤ ਸਿੰਘ ਸਚਦੇਵਾ, ਨਗਿੰਦਰ ਸਿੰਘ ਬਾਂਸਲ)- ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦਾ ਸੀ.ਬੀ.ਐੱਸ.ਈ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ ਹੈ | ਸਕੂਲ ਦੀ ਚੇਅਰਪਰਸਨ ਕੁਮਾਰੀ ਅਰੁਣ ਜੱਸਲ ਤੇ ਪਿ੍ੰਸੀਪਲ ਰਜਨੀ ਬਾਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰਜਨੀ ਬਾਲਾ ਨੇ ਦੱਸਿਆ ਕਿ ਕਾਮਰਸ ਗਰੁੱਪ 'ਚੋਂ ਜਸਕੀਰਤ ਸਿੰਘ ਨੇ 97.4 ਫ਼ੀਸਦੀ, ਅਮਿਤਪ੍ਰੀਤ ਸਿੰਘ ਨੇ 92.8 ਫ਼ੀਸਦੀ, ਮਨਸੁੱਖਜੀਤ ਕੌਰ ਨੇ 91.8 ਫ਼ੀਸਦੀ ਤੇ ਜਸਪ੍ਰੀਤ ਕੌਰ ਨੇ 91.4 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਮੈਡੀਕਲ ਗਰੁੱਪ ਦੇ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਜਦ ਕਿ ਆਰਟਸ ਗਰੁੱਪ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਰਜਨੀ ਬਾਲਾ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ | ਇਸ ਮੌਕੇ ਬਲਜੀਤ ਕੌਰ, ਪੰਕਜਜੀਤ ਕੌਰ, ਰੋਹਿਤ ਮਹਿਤਾ, ਮਨਜੋਤ ਸਿੰਘ, ਕਿਰਨ ਬਾਲਾ, ਰੂਬੀ ਗਾਂਧੀ, ਜਸਮੀਤ ਕੌਰ, ਰਾਕੇਸ਼ ਕੁਮਾਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |