21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਹਨੰੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ ਵਿਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ <br/>

ਸ੍ਰੀ ਹਨੂੰਮਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਬਾਰ੍ਹਵੀਂ ਵਿਚ ਸ਼ਾਨਦਾਰ ਪੁਜ਼ੀਸ਼ਨਾਂ ਲੈਣ ਵਾਲੇ ਬੱਚੇ ਸਕੂਲ ਪਿ੍ੰਸੀਪਲ ਆਰਤੀ ਸੋਬਤੀ ਅਤੇ ਹੋਰਨਾਂ ਨਾਲ | ਤਸਵੀਰ:ਬਲਵਿੰਦਰ ਸਿੰਘ ਗੁਰਾਇਆ <br/> 15-05-2026
ਗੁਰਾਇਆ,14ਮਈ (ਬਲਵਿੰਦਰ ਸਿੰਘ,ਚਰਨਜੀਤ ਸਿੰਘ ਦੁਸਾਂਝ)-ਸ਼੍ਰੀ ਹਨੂੰਮਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ ਬੀ ਐੱਸ ਈ ਵਲੋਂ ਐਲਾਨੇ 12ਵੀਂ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਕਾਮਰਸ ਸਟਰੀਮ ਦੇ ਤੁਸ਼ਾਂਸ਼ੂ ਅਗਰਵਾਲ ਨੇ 95.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਸਾਇੰਸ ਸਟਰੀਮ ਦੀ ਪ੍ਰਤਿਸ਼ਠਾ ਨੇ 95.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕਾਮਰਸ ਦੇ ਕਿ੍ਸ਼ਨਾ ਨੇ 95.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਕਾਮਰਸ ਦੀ ਭੂਮਿਕਾ ਨੇ 94%, ਹਿਊਮੈਨਿਟੀਜ਼ ਦੀ ਪ੍ਰਾਚੀ ਨੇ 93.8%, ਕਾਮਰਸ ਦੀ ਜਸ਼ਨਦੀਪ ਨੇ 93.4%, ਕਾਮਰਸ ਦੀ ਵੰਸ਼ਿਕਾ ਨੇ 91.6% ਅਤੇ ਸਾਇੰਸ ਦੇ ਰਿਸ਼ਾਂਤ ਨੇ 91.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਪ੍ਰਬੰਧਕ ਕਮੇਟੀ ਅਤੇ ਪਿ੍ੰਸੀਪਲ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ | ਪਿ੍ੰਸੀਪਲ ਆਰਤੀ ਸੋਬਤੀ ਨੇ ਸਾਰੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਜੀਵਨ ਵਿਚ ਨਿਰੰਤਰ ਅੱਗੇ ਵਧਣ ਅਤੇ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਲੋਹੀਆਂ ਦੇ ਜਲੰਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਮਨਸੂਰਪੁਰ ਸਕੂਲ ਦਾ ਬਾਰ੍ਹਵੀਂ, ਦਸਵੀਂ ਅਤੇ ਅੱਠਵੀਂ ਦਾ ਨਤੀਜਾ ਰਿਹਾ 100 ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।