15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ 105 ਨਾਮਜ਼ਦਗੀ ਪੱਤਰ ਹੋਏ ਦਾਖ਼ਲ <br/>

ਅਜੀਤ ਡੈਸਕ 16-05-2026
ਜਲੰਧਰ, 15 ਮਈ (ਜਤਿੰਦਰ ਪੰਮੀ) : ਜ਼ਿਲ੍ਹੇ ਵਿਚ 5 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਲਈ 26 ਮਈ ਨੂੰ ਪੈਣ ਵਾਲੀਆਂ ਵੋਟਾਂ ਵਾਸਤੇ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਸ਼ੁੱਕਰਵਾਰ ਨੂੰ ਕੁੱਲ 105 ਨਾਮਜ਼ਦਗੀ ਪ੍ਰਾਪਤ ਦਾਖਲ ਕਰਵਾਏ ਗਏ | ਇਸ ਨਾਲ ਤਿੰਨ ਦਿਨਾਂ ਦੌਰਾਨ ਕੁੱਲ ਨਾਮਜ਼ਦਗੀਆਂ ਦੀ ਗਿਣਤੀ 122 ਹੋ ਗਈ ਹੈ | ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦਾ ਆਖਰੀ ਦਿਨ 16 ਮਈ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਭਲਕੇ ਵੱਡੀ ਗਿਣਤੀ 'ਚ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਦਿਵਿਆ ਪੀ. ਨੇ ਦੱਸਿਆ ਕਿ ਅੱਜ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ 3, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ 17, ਨਗਰ ਕੌਂਸਲ ਨਕੋਦਰ ਦੇ 17 ਵਾਰਡਾਂ ਲਈ 51, ਨਗਰ ਕੌਂਸਲ ਨੂਰਮਹਿਲ ਦੇ 13 ਵਾਰਡਾਂ ਲਈ 6 ਅਤੇ ਨਗਰ ਕੌਂਸਲ ਫਿਲੌਰ ਦੇ 15 ਵਾਰਡਾਂ ਲਈ 11 ਨਾਮਜ਼ਦਗੀਆਂ ਪ੍ਰਾਪਤ ਹੋਈਆਂ | ਇਸੇ ਤਰ੍ਹਾਂ ਨਗਰ ਪੰਚਾਇਤ ਲੋਹੀਆਂ ਖਾਸ ਦੇ 13 ਵਾਰਡਾਂ ਲਈ 10 ਅਤੇ ਨਗਰ ਪੰਚਾਇਤ ਮਹਿਤਪੁਰ ਦੇ 13 ਵਾਰਡਾਂ ਲਈ 7 ਨਾਮਜ਼ਦਗੀਆਂ ਪ੍ਰਾਪਤ ਹੋਈਆਂ | ਏਡੀਸੀ ਨੇ ਦੱਸਿਆ ਕਿ ਉਮੀਦਵਾਰ 16 ਮਈ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ ਨੂੰ ਹੋਵੇਗੀ ਅਤੇ ਉਮੀਦਵਾਰ 19 ਨੂੰ ਬਾਅਦ ਦੁਪਹਿਰ 3 ਵਜੇ ਤੱਕ ਆਪਣੇ ਕਾਗਜ਼ ਵਾਪਸ ਲੈ ਸਕਦੇ ਹਨ |

ਪਿਛਲੀ ਖ਼ਬਰ ਨੰਬਰ ਪਲੇਟਾਂ ਲਗਾਉਣ ਦੇ ਨਾਲ ਰੇਹੜੀਆਂ ਦੀ ਗਿਣਤੀ ਵੀ ਕਰੇਗੀ ਕੰਪਨੀ <br/> ਅਗਲੀ ਖ਼ਬਰ ਜਲੰਧਰ ਜ਼ਿਲ੍ਹੇ ਵਿਚ ਰਾਸ਼ਨ ਡੀਪੂਆਂ ਲਈ ਇੰਟਰਵਿਊ ਲੈਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।