14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਮ ਆਦਮੀ ਪਾਰਟੀ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਕੇਂਦਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 16-05-2026
ਜਲੰਧਰ, 15 ਮਈ (ਜਤਿੰਦਰ ਪੰਮੀ) : ਆਮ ਆਦਮੀ ਪਾਰਟੀ ਵਲੋਂ ਦੇਸ਼ ਅੰਦਰ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਧਣ ਦੇ ਰੋਸ ਵਜੋਂ ਕੇਂਦਰ ਸਰਕਾਰ ਖ਼ਿਲਾਫ ਸ੍ਰੀ ਗੁਰੂ ਨਾਨਕ ਮਿਸ਼ਨ ਚੌਂਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ 'ਚ ਸ਼ਾਮਲ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨੇ ਸ਼ਮੂਲੀਅਤ ਕਰਦੇ ਹੋਏ 'ਪੰਜਾਬ ਵਿਰੋਧੀ ਨਰਿੰਦਰ ਮੋਦੀ' ਦੇ ਪੋਸਟਰ ਲਹਿਰਾ ਕੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਮਹਿੰਗਾਈ ਦੀ ਮਾਰ ਹੇਠ ਪਿਸ ਰਹੇ ਹਨ | ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਖਰਾਬ ਕਰ ਦਿੱਤਾ ਹੈ | ਤੇਲ ਦੀਆਂ ਕੀਮਤਾਂ ਵਧਣ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ 'ਤੇ ਵੀ ਪੈ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਤੁਰੰਤ ਘਟਾਈਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ | ਇਸ ਮੌਕੇ ਬਾਹਰੀ ਸਲਮਾਨੀ, ਹਰਚਰਨ ਸਿੰਘ ਸੰਧੂ ਸੰਗਠਨ ਇੰਚਾਰਜ, ਅਸ਼ਵਨੀ ਅਗਰਵਾਲ, ਤਰੁਣਦੀਪ ਸਿੰਘ ਸੰਨੀ ਦੁਆਬਾ ਇੰਚਾਰਜ, ਸੰਜੀਵ ਭਗਤ ਮੀਡੀਆ ਇੰਚਾਰਜ, ਸ਼ੋਭਾ ਭਗਤ, ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਰੂਬਲ ਸੰਧੂ, ਪਵਨ ਹੰਸ, ਆਯੂਬ ਦੁੱਗਲ, ਇੰਦਰਜੀਤ, ਰਿਕੀ ਮਨੋਚਾ, ਚਾਹਤ ਕੌਰ, ਭਾਰਤ ਭੂਸ਼ਨ, ਬਿਨੀ ਜੁਨੇਜਾ, ਕੌਂਸਲਰ ਅਮਿਤ ਢੱਲ, ਕੌਂਸਲਰ ਦੀਪਕ ਸ਼ਾਰਦਾ, ਜਗਦੀਸ਼ ਸਮਰਾਏ, ਏਕਮਜੀਤ ਸਿੰਘ ਤੋਂ ਇਲਾਵਾ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵਲੰਟੀਅਰ ਹਾਜ਼ਰ ਸਨ |

ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਮਹਿੰਗਾ ਹੋਣ ਦਾ ਆਮ ਲੋਕਾਂ ਦੀ ਜ਼ਿੰਦਗੀ 'ਤੇ ਪਵੇਗਾ ਵੱਡਾ ਅਸਰ <br/> ਅਗਲੀ ਖ਼ਬਰ ਲੋਕ ਕਵੀ ਗੁਰਦਾਸ ਰਾਮ ਆਲਮ ਸਨਮਾਨ ਪ੍ਰਸਿੱਧ ਇਤਿਹਾਸਕਾਰ ਡਾ. ਰਾਜ ਕੁਮਾਰ ਹੰਸ ਨੂੰ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।