14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਧੱਕੇ-ਅਮਿਤ ਅਰੋੜਾ

ਅਜੀਤ ਡੈਸਕ 16-05-2026
ਜਲੰਧਰ, 15 ਮਈ (ਸ਼ਿਵ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ, ਬਿਜਲੀ ਅਤੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗਿ੍ਫ਼ਤਾਰੀ ਅਤੇ 150 ਕਰੋੜ ਰੁਪਏ ਦੇ ਹਵਾਲਾ ਰੈਕੇਟ ਦੇ ਸਬੰਧ ਵਿੱਚ ਦਰਜ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਦੀਵਾਨ ਅਮਿਤ ਅਰੋੜਾ ਨੇ ਦੋਸ਼ ਲਗਾਇਆ ਕਿ ਪਿਛਲੀਆਂ ਗੁਜਰਾਤ ਚੋਣਾਂ ਵਿੱਚ ਹਵਾਲਾ ਰਾਹੀਂ ਵੱਡੀ ਰਕਮ ਜ਼ਬਤ ਕਰਨ ਅਤੇ ਵਿਦੇਸ਼ਾਂ ਵਿੱਚ ਜਾਅਲੀ ਕੰਪਨੀਆਂ ਰਾਹੀਂ ਕਾਲਾ ਧਨ ਟ੍ਰਾਂਸਫਰ ਕਰਨ ਦੇ ਮਾਮਲੇ ਵਿੱਚ, ਇਹ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਅਰਵਿੰਦ ਕੇਜਰੀਵਾਲ ਦੇ ਏ.ਟੀ.ਐਮ. ਵਜੋਂ ਕੰਮ ਕਰ ਰਹੇ ਸਨ | ਉਨ੍ਹਾਂ ਕਿਹਾ ਵੀ ਅਜੇ ਹੋਰ ਵੀ ਆਗੂਆਂ ਦੇ ਖਿਲਾਫ ਕਾਰਵਾਈ ਹੋਵੇਗੀ | ਦੀਵਾਨ ਅਰੋੜਾ ਨੇ ਕਿਹਾ ਕਿ ਮੋਹਾਲੀ ਵਿੱਚ 9ਵੀਂ ਮੰਜ਼ਿਲ ਤੋਂ ਕਰੰਸੀ ਨੋਟਾਂ ਦੀ ਹਾਲ ਹੀ ਵਿੱਚ ਹੋਈ ਬਾਰਿਸ਼ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਲੋਕਾਂ ਨਾਲ ਕਿਸ ਤਰ੍ਹਾਂ ਲੁੱਟ ਹੋ ਰਹੀ ਹੈ |

ਪਿਛਲੀ ਖ਼ਬਰ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਜਲੰਧਰ ਵਿਚ ਨਵੇਂ ਕੋਰਸਾਂ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਪੈਟਰੋਲ-ਡੀਜ਼ਲ ਮਹਿੰਗਾ ਹੋਣ ਦਾ ਆਮ ਲੋਕਾਂ ਦੀ ਜ਼ਿੰਦਗੀ 'ਤੇ ਪਵੇਗਾ ਵੱਡਾ ਅਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।