14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕਰਤਾਰਪੁਰ ਨਗਰ ਕੌਂਸਲ ਦੇ ਵਾਰਡ ਨੰਬਰ-1 ਤੋਂ ਉਮੀਦਵਾਰ ਪੂਜਾ ਵਲੋਂ ਕਾਗਜ਼ ਦਾਖਲ

ਅਜੀਤ ਡੈਸਕ 16-05-2026
ਜਲੰਧਰ, 15 ਮਈ (ਜਸਪਾਲ ਸਿੰਘ)-ਨਗਰ ਕੌਂਸਲ ਕਰਤਾਰਪੁਰ ਦੀਆਂ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਕਾਗਜ਼ ਦਾਖਲ ਕੀਤੇ ਜਾਣ ਦਾ ਅਮਲ ਸ਼ੁਰੂ ਹੋ ਚੁੱਕਾ ਹੈ | ਇਸੇ ਸਿਲਸਿਲੇ ਤਹਿਤ ਨਗਰ ਕੌਂਸਲ ਕਰਤਾਰਪੁਰ ਦੇ ਵਾਰਡ ਨੰਬਰ ਇਕ ਤੋਂ ਸ੍ਰੀਮਤੀ ਪੂਜਾ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਅੱਜ ਚੋਣ ਅਧਿਕਾਰੀ ਕੋਲ ਦਾਖਲ ਕੀਤੇ ਗਏ | ਇਸ ਮੌਕੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਕਰਤਾਰਪੁਰ ਦੇ ਇੰਚਾਰਜ ਮਹਿੰਦਰ ਸਿੰਘ ਕੇ.ਪੀ. ਸਾਬਕਾ ਸੰਸਦ ਮੈਂਬਰ, ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ, ਸੇਵਾ ਸਿੰਘ ਸ਼ਹਿਰੀ ਪ੍ਰਧਾਨ ਹਲਕਾ ਕਰਤਾਰਪੁਰ, ਮਨਜੀਤ ਸਿੰਘ ਸਾਬਕਾ ਕੌਂਸਲਰ ਤੇ ਉਮੀਦਵਾਰ ਸ੍ਰੀਮਤੀ ਪੂਜਾ ਦੇ ਪਤੀ ਵੀ ਮੌਜੂਦ ਸਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਨੇਕ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀਮਤੀ ਪੂਜਾ ਨੂੰ ਹਰ ਵਰਗ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਸ੍ਰੀਮਤੀ ਪੂਜਾ ਵਲੋਂ ਵਾਰਡ ਨੰਬਰ ਇਕ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਜਾਵੇਗੀ |
ਪਿਛਲੀ ਖ਼ਬਰ ਦ ਗੁਰੂਕੁਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਚੋਣਾਂ ਖ਼ਤਮ ਹੁੰਦੇ ਹੀ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਦਿੱਤਾ ਮਹਿੰਗਾਈ ਦਾ ਤੋਹਫ਼ਾ-ਸੁਰਿੰਦਰ ਕÏਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।