13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਿੱਖ ਤਾਲਮੇਲ ਕਮੇਟੀ ਵਲੋਂ ਸੈਨਿਕ ਸਕੂਲ 'ਚ ਪੰਜਾਬੀ ਨੂੰ ਵਿਕਲਪਤ ਭਾਸ਼ਾ ਦੇ ਤੌਰ 'ਤੇ ਪੜ੍ਹਾਉਣ ਦੀ ਜ਼ੋਰਦਾਰ ਨਿੰਦਾ <br/>

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਜਾਣਕਾਰੀ ਦਿੰਦੇ ਹੋਏ | ਤਸਵੀਰ : ਜੀ.ਪੀ. ਸਿੰਘ <br/> 16-05-2026
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਆਰਮੀ ਪਬਲਿਕ ਸਕੂਲ ਵਲੋਂ ਜਾਰੀ ਕੀਤੇ ਸਰਕੂਲਰ ਤਹਿਤ ਸੰਸਕ੍ਰਿਤ ਨੂੰ ਲਾਜ਼ਮੀ ਭਾਸ਼ਾ ਦੇ ਤੌਰ 'ਤੇ ਰੱਖੇ ਜਾਣ ਅਤੇ ਪੰਜਾਬੀ ਭਾਸ਼ਾ ਨੂੰ ਵਧੀਕ (ਐਡੀਸ਼ਨਲ) ਭਾਸ਼ਾ ਵਜੋਂ ਰੱਖਣ ਦੇ ਮਾਮਲੇ ਨੂੰ ਪੰਜਾਬ 'ਚ ਹੀ ਸਰਾਸਰ ਪੰਜਾਬੀ ਭਾਸ਼ਾ ਨਾਲ ਧੱਕਾ ਦੱਸਦੇ ਹੋਏ, ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਇਸ ਦੀ ਜ਼ੋਰਦਾਰ ਨਿੰਦਾ ਕੀਤੀ ਹੈ | ਆਗੂਆਂ ਨੇ ਇਕ ਸਾਂਝੇ ਬਿਆਨ 'ਚ ਕਿਹਾ ਹੈ ਕਿ ਜੇਕਰ ਪੰਜਾਬ 'ਚ ਸਥਿਤ ਸਕੂਲਾਂ ਦਾ ਇਹ ਹਾਲ ਹੈ ਤਾਂ ਪੰਜਾਬ ਤੋਂ ਬਾਹਰ ਪੰਜਾਬੀ ਭਾਸ਼ਾ ਨਾਲ ਵਿਤਕਰਾ ਹੋਣਾ ਸਹਿਜ ਹੀ ਹੈ | ਉਨ੍ਹਾਂ ਕਿਹਾ ਜਦੋਂ ਦੀ ਕੇਂਦਰ 'ਚ ਭਾਜਪਾ ਦੀ ਸਰਕਾਰ ਬਣੀ ਹੈ ਗੱਲ-ਗੱਲ 'ਤੇ ਪੰਜਾਬੀਆਂ ਨਾਲ ਖ਼ਾਸ ਕਰਕੇ ਸਿੱਖਾਂ ਨਾਲ ਵਿਤਕਰਾ ਕਰਨ ਦੇ ਬਹਾਨੇ ਲੱਭੇ ਜਾ ਰਹੇ ਹਨ | ਕਦੀ ਪੰਜਾਬ ਤੋਂ ਬਾਹਰ ਸਿੱਖ ਕੌਮ ਦੀ ਵਿਰਾਸਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰੂ ਘਰਾਂ ਨੂੰ ਡੇਗਿਆ ਜਾਂਦਾ ਹੈ, ਕਦੀ ਪੰਜਾਬ ਦੇ ਵੱਖ-ਵੱਖ ਅਦਾਰਿਆਂ 'ਚ ਬਾਹਰੀ ਲੋਕਾਂ ਵਲੋਂ ਦਖ਼ਲ ਦਿੱਤਾ ਜਾਂਦਾ ਹੈ | ਆਗੂਆਂ ਨੇ ਕਿਹਾ ਕਿ ਪੰਜਾਬੀ ਜ਼ਰਾ ਸੋਚਕੇ ਦੇਖਣ ਹਾਲੇ ਤਾਂ ਪੰਜਾਬ 'ਚ ਬੀ.ਜੇ.ਪੀ. ਦੀ ਸਰਕਾਰ ਨਹੀਂ ਹੈ ਤੇ ਪੰਜਾਬੀ ਨਾਲ ਇਸ ਤਰ੍ਹਾਂ ਵਿਤਕਰਾ ਕੀਤਾ ਜਾ ਰਿਹਾ ਹੈ, ਜੇਕਰ ਪੰਜਾਬ 'ਚ ਇਨ੍ਹਾਂ ਦੀ ਸਰਕਾਰ ਆ ਗਈ, ਤਾਂ ਫਿਰ ਕੀ ਬਣੇਗਾ | ਉਨ੍ਹਾਂ ਕਿਹਾ ਕਿ ਪੰਜਾਬੀ ਜ਼ਿਆਦਾ ਸਮਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰ ਸਕਦੇ, ਇਸ ਲਈ ਉਹ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਨੂੰ ਅਪੀਲ ਕਰਦੇ ਹਨ, ਕਿ ਉਹ ਤੁਰੰਤ ਪੰਜਾਬ 'ਚ ਆਰਮੀ ਪਬਲਿਕ ਸਕੂਲ ਨੂੰ ਹਦਾਇਤ ਜਾਰੀ ਕਰਨ ਕਿ ਪੰਜਾਬੀ ਨਾਲ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ |

ਪਿਛਲੀ ਖ਼ਬਰ ਸੋਨਾ ਮਹਿੰਗਾ ਹੋਣ ਨਾਲ ਬਨਾਉਟੀ ਗਹਿਣਿਆਂ ਦੀ ਵਧੇਗੀ ਵਿਕਰੀ <br/> ਅਗਲੀ ਖ਼ਬਰ ਰਾਣਾ ਰੰਧਾਵਾ ਨੇ ਨਕੋਦਰ ਨਗਰ ਕੌਂਸਲ ਚੋਣਾਂ ਸੰਬੰਧੀ ਆਬਜ਼ਰਵਰ ਮਨਜੀਤ ਸਿੰਘ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।