13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪ੍ਰਧਾਨ ਮੰਤਰੀ ਦੀ ਅਪੀਲ ਕੌਮੀ ਹਿੱਤਾਂ ਦੀ ਸੁਰੱਖਿਆ ਲਈ ਸਾਰਥਕ-ਖੇਮਕਰਨੀ

ਅਜੀਤ ਡੈਸਕ 16-05-2026
ਜਲੰਧਰ, 15 ਮਈ (ਸ਼ਿਵ)-ਪੈੱ੍ਰਸ ਕੌਂਸਲ ਆਫ਼ ਇੰਡੀਆ ਦੇ ਸਾਬਕਾ ਮੈਂਬਰ ਓਮ ਪ੍ਰਕਾਸ਼ ਖੇਮਕਰਨੀ ਨੇ ਇੱਕ ਬਿਆਨ ਵਿਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਾਗਰਿਕਾਂ ਨੂੰ ਤੇਲ ਬਚਾਉਣ ਅਤੇ ਇੱਕ ਸਾਲ ਲਈ ਸੋਨਾ ਖ਼ਰੀਦਣ ਤੋਂ ਪ੍ਰਹੇਜ਼ ਕਰਨ ਦੀ ਅਪੀਲ ਧਿਆਨ ਦੇਣ ਯੋਗ ਹੈ | ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਪ੍ਰਧਾਨ ਮੰਤਰੀ ਦੀ ਅਪੀਲ ਦਾ ਜ਼ੋਰਦਾਰ ਸਮਰਥਨ ਕਰਨਾ ਚਾਹੀਦਾ ਹੈ | ਵਿਰੋਧੀ ਧਿਰ ਨੂੰ ਵਿਸ਼ਵ ਆਰਥਿਕ ਸੰਕਟ ਦੌਰਾਨ ਉਸਾਰੂ ਸੁਝਾਅ ਦੇਣੇ ਚਾਹੀਦੇ ਹਨ | ਸ੍ਰੀ ਖੇਮਕਰਨੀ ਨੇ ਅੱਗੇ ਕਿਹਾ ਕਿ ਆਰ. ਐੱਸ. ਐੱਸ. ਦੇ ਸੀਨੀਅਰ ਆਗੂ ਸ੍ਰੀ ਦੱਤਾਤ੍ਰੇਯ ਹੋਸਬੋਲੇ ਨੇ ਵੀ ਪਾਕਿਸਤਾਨ ਪ੍ਰਤੀ ਨੀਤੀ ਵਿਚ ਕੁੱਝ ਬਦਲਾਅ ਕਰਨ, ਸਰਹੱਦ ਰਾਹੀਂ ਵਪਾਰ ਬਹਾਲ ਕਰਨ ਅਤੇ ਵੀਜ਼ਾ ਸਹੂਲਤ ਮੁੜ ਸ਼ੁਰੂ ਕਰਨ ਦੇ ਕੀਮਤੀ ਸੁਝਾਅ ਦਾ ਸਮਰਥਨ ਕੀਤਾ ਹੈ |

ਪਿਛਲੀ ਖ਼ਬਰ ਏ. ਜੀ. ਆਈ. ਗਲੋਬਲ ਸਕੂਲ 'ਚ 'ਸਕਿਲ ਡਿਵੈੱਲਪਮੈਂਟ' ਸੰਬੰਧੀ ਸੈਮੀਨਾਰ ਅਗਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਜਾਤੀ ਸਰਟੀਫਿਕੇਟ ਬਣਵਾਉਣ ਵਾਲਿਆਂ ਦੀ ਲੱਗ ਰਹੀ ਭੀੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।