12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਾਹਕੋਟ ਵਿਚ ਵੱਖ-ਵੱਖ ਥਾਈਾ ਲੱਗੇ ਗੰਦਗੀ ਦੇ ਢੇਰ

ਅਜੀਤ ਡੈਸਕ 16-05-2026
ਸ਼ਾਹਕੋਟ, 15 ਮਈ (ਬਾਂਸਲ)-ਆਪਣੀਆਂ ਵੱਖ-ਵੱਖ ਮੰਗਾਂ ਸਬੰਧੀ ਪਿਛਲੇ ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਨਗਰ ਪੰਚਾਇਤ ਸ਼ਾਹਕੋਟ ਦੇ ਸਫ਼ਾਈ ਸੇਵਕਾਂ ਵੱਲੋਂ ਕੰਮ ਠੱਪ ਕੀਤੇ ਜਾਣ ਕਰਕੇ ਸ਼ਹਿਰ ਵਿਚ ਸਫ਼ਾਈ ਦਾ ਮੰਦਾ ਹਾਲ ਹੈ ਤੇ ਥਾਂ ਥਾਂ ਗੰਦਗੀ ਦੇ ਢੇਰ ਲੱਗ ਗਏ ਹਨ¢ ਸੜਕਾਂ ਤੱਕ ਫੈਲੀ ਗੰਦਗੀ ਅਤੇ ਕੂੜੇ ਕਾਰਨ ਜਿੱਥੇ ਇਨ੍ਹਾਂ ਥਾਵਾਂ 'ਤੇ ਬਦਬੂ ਫ਼ੈਲ ਰਹੀ ਹੈ ਉੱਥੇ ਹੀ ਇਸ ਨਾਲ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ¢ ਹੜਤਾਲੀ ਕਾਮਿਆਂ ਦਾ ਕਹਿਣਾ ਹੈ ਕਿ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨਦੀ ਤਦ ਤੱਕ ਉਹ ਕੰਮ 'ਤੇ ਨਹੀਂ ਪਰਤਣਗੇ¢ ਦੂਜੇ ਪਾਸੇ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਫੈਲ ਰਹੀ ਗੰਦਗੀ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ ਹਨ¢ ਇਸ ਸਬੰਧੀ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਹੜਤਾਲ 'ਤੇ ਗਏ ਸਫ਼ਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀ ਹੜਤਾਲ ਖ਼ਤਮ ਕਰਵਾਏ ਤਾਂ ਕਿ ਸ਼ਹਿਰ ਵਿਚ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਹੋ ਸਕੇ¢ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਅਗਰ ਸਰਕਾਰ ਵਲੋਂ ਇਨ੍ਹਾਂ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਜਲਦੀ ਕੰਮ 'ਤੇ ਵਾਪਸ ਨਾ ਲਿਆਂਦਾ ਗਿਆ ਤਾਂ ਗੰਦਗੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣਾ ਮੁਸ਼ਕਿਲ ਹੋ ਜਾਵੇਗਾ¢ ਸ਼ਹਿਰ ਵਾਸੀਆਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਬਿਮਾਰੀਆਂ ਫੈਲਣ ਦੇ ਖ਼ਦਸ਼ਿਆਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਤੁਰੰਤ ਇਨ੍ਹਾਂ ਹੜਤਾਲੀ ਸਫ਼ਾਈ ਕਰਮਚਾਰੀਆਂ ਨਾਲ ਗੱਲ ਕਰਕੇ ਸਮੱਸਿਆ ਦਾ ਹੱਲ ਕਰੇ, ਨਹੀਂ ਤਾਂ ਆਮ ਲੋਕ ਵੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ¢
ਪਿਛਲੀ ਖ਼ਬਰ ਪਿੰਡ ਬਾਜਵਾ ਕਲਾਂ ਦੇ ਦਰਜਨਾਂ ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ ਅਗਲੀ ਖ਼ਬਰ ਪੇਪਰ ਲੀਕ ਹੋਣ ਦਾ ਕਾਰਨ ਸਿੱਖਿਆ ਤੰਤਰ ਵਿਚ ਫੈਲਿਆ ਭਿ੍ਸ਼ਟਾਚਾਰ-ਪੀ.ਐੱਸ.ਐੱਫ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।