12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪਿੰਡ ਬੁਰਜ ਕੇਲਾ ਦੇ ਕਿਸਾਨ ਜਸਵੀਰ ਸਿੰਘ ਦੇ ਪਾਪੂਲਰਾਂ ਨੂੰ ਸ਼ਰਾਰਤੀ ਅਨਸਰਾਂ ਨੇ ਕੱਟਿਆ

ਅਜੀਤ ਡੈਸਕ 16-05-2026
ਬਿਲਗਾ, 15 ਮਈ (ਤਜਿੰਦਰ ਕੁਮਾਰ)-ਪਿੰਡ ਬੁਰਜ ਕੇਲਾ ਦੇ ਕਿਸਾਨ ਜਸਵੀਰ ਸਿੰਘ ਦੇ ਪਾਪੂਲਰਾਂ ਛੇ ਖੇਤਾਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ ¢ ਕਿਸਾਨ ਜਸਵੀਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਮੇਰੇ ਖੇਤਾਂ ਵਿੱਚ ਦਾਖਲ ਹੋ ਕੇ ਪੱਪੂਲਰਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ, ਜਿਸ ਕਾਰਨ ਮੈਨੂੰ ਵੱਡਾ ਆਰਥਿਕ ਘਾਟਾ ਝੱਲਣਾ ਪਿਆ ਹੈ¢ ਜਸਵੀਰ ਸਿੰਘ ਨੇ ਕਿਹਾ ਕਿ ਉਸ ਨੇ ਇਹ ਪੱਪੂਲਰ ਦੇ ਬੂਟੇ ਕਰੀਬ ਛੇ ਮਹੀਨੇ ਪਹਿਲਾਂ ਹੀ ਲਗਾਏ ਸਨ¢ ਉਹ ਰਾਤ ਦਿਨ ਜਨਰੇਟਰ ਰਾਹੀਂ ਪਾਣੀ ਲਾ ਕੇ ਬੂਟਿਆਂ ਦੀ ਸੰਭਾਲ ਕਰ ਰਿਹਾ ਸੀ, ਪਰ ਸ਼ਰਾਰਤੀ ਅਨਸਰਾਂ ਵੱਲੋਂ ਬੂਟਿਆਂ ਨੂੰ ਕੱਟ ਕੇ ਵੱਡਾ ਨੁਕਸਾਨ ਕਰ ਦਿੱਤਾ ਗਿਆ¢ਉਨ੍ਹਾਂ ਕਿਹਾ ਕਿ ਇਸ ਸਬੰਧੀ ਬਿਲਗਾ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ, ਪਰ ਹਾਲੇ ਤੱਕ ਕੋਈ ਵੀ ਅਧਿਕਾਰੀ ਮÏਕੇ ਦਾ ਜਾਇਜ਼ਾ ਲੈਣ ਨਹੀਂ ਪਹੁੰਚਿਆ¢ ਕਿਸਾਨ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਹੋਏ ਨੁਕਸਾਨ ਦਾ ਯੋਗ ਮੁਆਵਜ਼ਾ ਦੇਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ¢ਇਸ ਮÏਕੇ ਪਿੰਡ ਬੁਰਜ ਕੇਲਾ ਦੇ ਸਰਪੰਚ ਨੇ ਵੀ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਪੀੜਤ ਕਿਸਾਨ ਨੂੰ ਜਲਦ ਇਨਸਾਫ ਦਿਵਾਇਆ ਜਾਵੇ ਅਤੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ¢ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਕਿਸਾਨਾਂ ਵਿੱਚ ਡਰ ਅਤੇ ਰੋਸ ਪਾਇਆ ਜਾ ਰਿਹਾ ਹੈ¢ ਘਟਨਾ ਸਬੰਧੀ ਪਿੰਡ ਬੁਰਜ ਕੇਲਾ ਦੇ ਵੱਡੀ ਗਿਣਤੀ ਵਿੱਚ ਕਿਸਾਨ ਵੀ ਮÏਕੇ 'ਤੇ ਮÏਜੂਦ ਰਹੇ ਅਤੇ ਉਨ੍ਹਾਂ ਨੇ ਇਕੱਠੇ ਹੋ ਕੇ ਕਿਸਾਨ ਜਸਵੀਰ ਸਿੰਘ ਦੇ ਹੱਕ ਵਿੱਚ ਪ੍ਰਸ਼ਾਸਨ ਕੋਲੋਂ ਨਿਆਂ ਦੀ ਮੰਗ ਕੀਤੀ |
ਪਿਛਲੀ ਖ਼ਬਰ ਆਦਮਪੁਰ 'ਚ ਬੇਕਾਬੂ ਹੋਈ ਖੇਤਾਂ ਦੀ ਅੱਗ ਨੇ ਐੱਸ.ਡੀ.ਐੱਮ. ਦਫ਼ਤਰ ਨੂੰ ਪਾਇਆ ਘੇਰਾ ਅਗਲੀ ਖ਼ਬਰ ਪਿੰਡ ਬਾਜਵਾ ਕਲਾਂ ਦੇ ਦਰਜਨਾਂ ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।