12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਾਹਕੋਟ 'ਚ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 5ਵੇਂ ਦਿਨ 'ਚ ਦਾਖ਼ਲ

ਅਜੀਤ ਡੈਸਕ 16-05-2026
ਸ਼ਾਹਕੋਟ, 15 ਮਈ (ਦਲਜੀਤ ਸਿੰਘ ਸਚਦੇਵਾ)-ਸਫ਼ਾਈ ਸੇਵਕ ਯੂਨੀਅਨ ਸ਼ਾਹਕੋਟ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਅੱਜ 5ਵੇਂ ਦਿਨ 'ਚ ਦਾਖ਼ਲ ਹੋਈ | ਸ਼ਹਿਰ ਦੀ ਸਫ਼ਾਈ ਦਾ ਕੰਮ ਠੱਪ ਕਰਕੇ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਮੂਹਰੇ ਲਗਾਏ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਸ਼ਾਹਕੋਟ ਦੇ ਪ੍ਰਧਾਨ ਸੁਨੀਲ ਕੁਮਾਰ ਨੇ ਕਿਹਾ ਕਿ ਸਫ਼ਾਈ ਸੇਵਕ ਸ਼ਹਿਰ ਨੂੰ ਸਾਫ਼ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਜਦੋਂ ਉਨ੍ਹਾਂ ਦੇ ਹੱਕਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਸਰਕਾਰ ਅੱਖਾਂ ਮੀਟ ਲੈਂਦੀ ਹੈ | ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਨੂੰ ਤੁਰੰਤ ਬੰਦ ਕੀਤਾ ਜਾਵੇ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਵਧ ਰਹੀ ਮਹਿੰਗਾਈ ਦੇ ਦੌਰ ਵਿਚ ਨਿਗੁਣੀਆਂ ਤਨਖ਼ਾਹਾਂ ਨਾਲ ਗੁਜ਼ਾਰਾ ਕਰਨਾ ਮੁਸ਼ਕਿਲ ਹੈ, ਇਸ ਲਈ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ | ਮੁਲਾਜ਼ਮਾਂ ਨੇ ਆਪਣੇ ਭਵਿੱਖ ਦੀ ਸੁਰੱਖਿਆ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ | ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਰਕਾਰ ਕੋਈ ਠੋਸ ਫ਼ੈਸਲਾ ਨਹੀਂ ਲੈਂਦੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੰਟੀ ਹੰਸ, ਗੌਰਵ, ਵਿਕਰਮ ਗਿੱਲ, ਅਸ਼ੀਸ਼ ਪਾਲ, ਲਕਸ਼ਮਣ, ਜਗਦੀਸ਼ ਕੁਮਾਰ, ਜੀਤ ਪਾਲ, ਬੀਬੀ ਬਿੰਦਰਾ, ਕਮਲਾ, ਰਾਣੀ, ਨੀਟੂ, ਮੰਜੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ਦਾ ਸੀ.ਬੀ.ਐੱਸ.ਈ 12ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਮਿਉਂਸੀਪਲ ਕਾਮਿਆਂ ਦੀ ਹੜਤਾਲ 11ਵੇਂ ਦਿਨ 'ਚ ਹੋਈ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।