11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੇਅਦਬੀ ਸੰੰਬੰਧੀ ਕਨੂੰਨ 'ਚ ਵੱਡੇ ਪੱਧਰ 'ਤੇ ਸੋਧ ਦੀ ਲੋੜ-ਜਥੇ. ਕਲਿਆਣ

ਅਜੀਤ ਡੈਸਕ 16-05-2026
ਸ਼ਾਹਕੋਟ, 15 ਮਈ (ਸੁਖਦੀਪ ਸਿੰਘ)-ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਦੀ ਅਗਵਾਈ ਹੇਠ ਸ਼ਾਹਕੋਟ ਤੇ ਨਕੋਦਰ ਇਲਾਕੇ ਦੇ ਗ੍ਰੰਥੀ ਸਿੰਘਾਂ, ਅਖੰਡ ਪਾਠੀ ਸਿੰਘਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤਿ ਐਕਟ ਸੰਬੰਧੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਇਸ ਐਕਟ ਸੰਬੰਧੀ ਹੋਣ ਵਾਲੇ ਨੁਕਸਾਨ ਪ੍ਰਤੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਕਾਨੂੰਨ ਸੰਗਤਾਂ ਨੂੰ ਸਿੱਖ ਸੰਸਥਾਵਾਂ ਤੋਂ ਦੂਰ ਕਰੇਗਾ | ਇਸ ਮੌਕੇ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਬੇਅਦਬੀ ਸੰੰਬੰਧੀ ਕਨੂੰਨ 'ਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਦੇਣ ਦੇ ਅਸੀਂ ਹੱਕ ਵਿਚ ਹਾਂ, ਪਰ ਇਸ ਕਾਨੂੰਨ ਵਿਚ ਕੁੱਝ ਮੱਦਾਂ ਦੀ ਸੋਧ-ਸੁਧਾਈ ਹੋਣੀ ਬਹੁਤ ਜ਼ਰੂਰੀ ਹੈ ਕਿਉਂਕਿ ਸ਼ਰਾਰਤੀ ਅਨਸਰ ਇਸ ਨੂੰ ਹਥਿਆਰ ਵਜੋਂ ਸਿੱਖਾਂ ਉੱਪਰ ਵਰਤ ਸਕਦੇ ਹਨ | ਇਸ ਮੌਕੇ ਗ੍ਰੰਥੀ ਸਿੰਘਾਂ ਨੇ ਜਥੇ. ਕਲਿਆਣ ਨਾਲ ਆਪਣੀਆਂ ਮੁਸ਼ਕਲਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਉਨ੍ਹਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਜਗਦੇਵ ਸਿੰਘ ਪ੍ਰਚਾਰਕ, ਭਾਈ ਮੇਜਰ ਸਿੰਘ ਪ੍ਰਚਾਰਕ, ਭਾਈ ਜਸਬੀਰ ਸਿੰਘ ਝੰਤੇਰ, ਭਾਈ ਬਲਵਿੰਦਰ ਸਿੰਘ ਬਹਿਲਾਂ, ਸ਼ਮਿੰਦਰ ਸਿੰਘ, ਭਾਈ ਸਤਭਾਗ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਕਸੀਕੋ 'ਚ ਹੋਏ ਸਟਰੀਟ ਚਾਈਲਡ ਵਰਲਡ ਕੱਪ ਵਿੱਚ ਯੂਥ ਫੁੱਟਬਾਲ ਕਲੱਬ ਰੁੜਕਾ ਕਲਾਂ ਦੀ ਟੀਮ ਰਹੀ ਉਪ ਜੇਤੂ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ਦਾ ਸੀ.ਬੀ.ਐੱਸ.ਈ 12ਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।