14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਦਿਨ-ਦਿਹਾੜੇ ਦਾਤਰ ਦੇ ਜ਼ੋਰ 'ਤੇ ਮਾਂ ਤੇ ਬੱਚੇ ਨੂੰ ਬਣਾਇਆ ਨਿਸ਼ਾਨਾ

ਅਜੀਤ ਡੈਸਕ 18-05-2026

ਮਕਸੂਦਾਂ, 17 ਮਈ (ਸੌਰਵ ਮਹਿਤਾ)-ਜਲੰਧਰ ਸ਼ਹਿਰ ਵਿੱਚ ਚੋਰੀਆਂ, ਲੁੱਟਾਂ-ਖੋਹਾਂ ਅਤੇ ਨੌਸਰਬਾਜੀ ਦੀਆਂ ਵਧ ਰਹੀਆਂ ਵਾਰਦਾਤਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਡਰ ਦੇ ਸਾਏ ਹੇਠ ਲਿਆ ਦਿੱਤਾ ਹੈ | ਪੁਲਿਸ ਪ੍ਰਸ਼ਾਸਨ ਵੱਲੋਂ ਭਾਵੇਂ ਸ਼ਹਿਰ ਨੂੰ ਕਰਾਈਮ ਮੁਕਤ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ | ਆਏ ਦਿਨ ਦਿਨ ਦਿਹਾੜੇ ਹੋ ਰਹੀਆਂ ਵਾਰਦਾਤਾਂ ਨੇ ਲੋਕਾਂ ਦੇ ਮਨਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ | ਤਾਜ਼ਾ ਮਾਮਲਾ ਮਕਸੂਦਾਂ ਥਾਣੇ ਤੋਂ ਕਰੀਬ 600 ਮੀਟਰ ਦੀ ਦੂਰੀ 'ਤੇ ਸਥਿਤ ਬਾਬਾ ਦਾਦਾ ਮੱਲ ਮੁਹੱਲੇ ਤੋਂ ਸਾਹਮਣੇ ਆਇਆ, ਜਿੱਥੇ ਦੋ ਬਦਮਾਸ਼ਾਂ ਨੇ ਇਕ ਔਰਤ ਅਤੇ ਉਸਦੇ ਛੋਟੇ ਬੱਚੇ ਨੂੰ ਦਾਤਰ ਦੇ ਜ਼ੋਰ 'ਤੇ ਨਿਸ਼ਾਨਾ ਬਣਾਇਆ | ਜਾਣਕਾਰੀ ਅਨੁਸਾਰ ਪਿ੍ਆ ਦੇਵੀ ਨਾਮਕ ਔਰਤ ਦੁਪਹਿਰ ਸਮੇਂ ਆਪਣੇ ਬੱਚੇ ਨਾਲ ਕੰਮ ਤੋਂ ਘਰ ਵਾਪਸ ਆ ਰਹੀ ਸੀ | ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨਕਾਬਪੋਸ਼ ਲੁਟੇਰਿਆਂ ਨੇ ਉਸਦਾ ਰਾਹ ਰੋਕ ਲਿਆ | ਬਦਮਾਸ਼ਾਂ ਵਿੱਚੋਂ ਇੱਕ ਨੇ ਦਾਤਰ ਕੱਢ ਕੇ ਔਰਤ ਨੂੰ ਧਮਕਾਉਂਦਿਆਂ ਮੋਬਾਈਲ ਅਤੇ ਹੋਰ ਸਾਮਾਨ ਹਵਾਲੇ ਕਰਨ ਲਈ ਕਿਹਾ | ਔਰਤ ਜਦੋਂ ਆਪਣੇ ਬੱਚੇ ਨੂੰ ਲੈ ਕੇ ਉਥੋਂ ਭੱਜਣ ਲੱਗੀ ਤਾਂ ਬਦਮਾਸ਼ ਉਸਦੇ ਪਿੱਛੇ ਦੌੜ ਪਏ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ | ਹੌਸਲਾ ਦਿਖਾਉਂਦਿਆਂ ਔਰਤ ਨੇ ਬਦਮਾਸ਼ ਦਾ ਵਿਰੋਧ ਕੀਤਾ | ਦੱਸਿਆ ਜਾ ਰਿਹਾ ਹੈ ਕਿ ਇਕ ਬਦਮਾਸ਼ ਨੇ ਮਹਿਲਾ ਦੇ ਹੱਥ 'ਤੇ ਦਾਤਰ ਨਾਲ ਵਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਪ੍ਰੀਆ ਨੇ ਉਸਦਾ ਹੱਥ ਫੜ ਲਿਆ | ਇਸ ਦੌਰਾਨ ਮਹਿਲਾ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ | ਲੋਕਾਂ ਨੂੰ ਆਪਣੀ ਵੱਲ ਆਉਂਦਾ ਦੇਖ ਕੇ ਦੋਵੇਂ ਨਸ਼ਰਬਾਜ਼ ਮੌਕੇ ਤੋਂ ਫਰਾਰ ਹੋ ਗਏ | ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ | ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਾਰੀ ਵਾਰਦਾਤ ਥਾਣੇ ਤੋਂ ਕੁਝ ਹੀ ਦੂਰੀ 'ਤੇ ਵਾਪਰੀ, ਜਿਸ ਕਾਰਨ ਲੋਕਾਂ ਵਿੱਚ ਪੁਲਿਸ ਦੀ ਗਸ਼ਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਨਾਰਾਜ਼ਗੀ ਵੇਖਣ ਨੂੰ ਮਿਲ ਰਹੀ ਹੈ | ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਦਿਨ ਦਿਹਾੜੇ ਮਹਿਲਾਵਾਂ ਅਤੇ ਬੱਚੇ ਵੀ ਸੁਰੱਖਿਅਤ ਨਹੀਂ ਰਹੇ ਤਾਂ ਆਮ ਲੋਕ ਕਿਸ 'ਤੇ ਭਰੋਸਾ ਕਰਨ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਹਿਲਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਨਸ਼ਾ ਕਰਨ ਵਾਲੇ ਨੌਜਵਾਨ ਨੇ ਬੱਚੀ ਨਾਲ ਕੀਤੀ ਛੇੜਛਾੜ, ਪੁਲਿਸ ਨੇ ਲਿਆ ਹਿਰਾਸਤ 'ਚ <br/> ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਨਸ਼ਾ ਪਿਲਾ ਕੇ ਕੀਤਾ ਜਬਰ ਜਨਾਹ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।