14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਅੱਜ ਦੇ ਗੁਰਮਤਿ ਸਮਾਗਮ

ਅਜੀਤ ਡੈਸਕ 18-05-2026
ਜਲੰਧਰ, 17 ਮਈ (ਐੱਮ. ਐੱਸ. ਲੋਹੀਆ)–ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ 'ਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਇਸ ਲੜੀ ਤਹਿਤ 18 ਮਈ ਦਿਨ ਸੋਮਵਾਰ ਨੂੰ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ, ਕਪੂਰਥਲਾ ਰੋਡ, ਜਲੰਧਰ ਵਿਖੇ ਦੀ ਹੋਲਸੇਲ ਜਨਰਲ ਮਰਚੈਂਟਸ ਐਸੋਸੀਏਸ਼ਨ ਅਟਾਰੀ ਬਾਜ਼ਾਰ, ਜਲੰਧਰ ਸ਼ਹਿਰ ਵਲੋਂ ਐਸੋਸੀਏਸ਼ਨ ਦੇ ਪੰਜਾਹਵੇਂ ਸਥਾਪਨਾ ਦਿਵਸ ਮੌਕੇ ਸ਼ਾਮ 6 ਵਜੇ ਤੋਂ ਰਾਤ 11.30 ਵਜੇ ਤੱਕ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ | ਮੌਜੂਦਾ ਡੇਰਾ ਮੁਖੀ ਬਾਬਾ ਭਗਵਾਨ ਸਿੰਘ ਦੀ ਸਰਪਰਸਤੀ ਹੇਠ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੁੱਭਦੀਪ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੇ ਜਥੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਇਸ ਤੋਂ ਇਲਾਵਾ ਭਾਈ ਅਪਾਰ ਸਿੰਘ (ਜ਼ੀਰੇ ਵਾਲੇ), ਭਾਈ ਅੰਮਿ੍ਤਪਾਲ ਸਿੰਘ (ਹਜ਼ੂਰੀ ਰਾਗੀ ਡੇਰਾ ਸੰਤਗੜ੍ਹ) ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ ਅਤੇ ਭਾਈ ਲਵਪ੍ਰੀਤ ਸਿੰਘ (ਕਥਾ ਵਾਚਕ ਡੇਰਾ ਸੰਤਗੜ੍ਹ) ਸੰਗਤ ਨੂੰ ਗੁਰਮਤਿ ਵਿਚਾਰਾਂ ਦੁਆਰਾ ਗੁਰੂ ਚਰਨਾ ਨਾਲ ਜੋੜਨਗੇ | ਸਟੇਜ ਸਕੱਤਰ ਦੀ ਸੇਵਾ ਭਾਈ ਗੁਰਮੀਤ ਸਿੰਘ ਵਲੋਂ ਨਿਭਾਈ ਜਾਵੇਗੀ | ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮਾਂ 'ਚ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ |
ਪਿਛਲੀ ਖ਼ਬਰ ਹਾਈ ਬਲੱਡ ਪ੍ਰੈਸ਼ਰ ਦਾ ਦਿਲ 'ਤੇ ਪੈਣ ਵਾਲਾ ਖ਼ਾਮੋਸ਼ ਅਸਰ ਸਮਝਣਾ ਜ਼ਰੂਰੀ-ਡਾ. ਵੀ.ਪੀ. ਸ਼ਰਮਾ <br/> ਅਗਲੀ ਖ਼ਬਰ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਦੀ ਅਗਵਾਈ ਵਿਚ ਮਰਦਮਸ਼ੁਮਾਰੀ ਦਾ ਕੰਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।