15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ <br/>

ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਕੀਰਤਨ ਦੀ ਹਾਜ਼ਰੀ ਭਰਦੇ ਹੋਏ | ਤਸਵੀਰ : ਮੁਨੀਸ਼ <br/> 18-05-2026
ਜਲੰਧਰ, 17 ਮਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਓਬਰਾਏ ਨੇ ਜਾਣਕਾਰੀ ਦਿੱਤੀ ਕਿ ਇਸ ਸਬੰਧੀ ਸ਼ਾਮ ਦੇ ਦੀਵਾਨਾਂ ਅੰਦਰ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ), ਭਾਈ ਬਰਿੰਦਰ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਅਤੇ ਭਾਈ ਬਲਜੀਤ ਸਿੰਘ (ਹਜ਼ੂਰੀ ਕਥਾਵਾਚਕ) ਵਲੋਂ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਇਸ ਮੌਕੇ ਜਸਵਿੰਦਰ ਸਿੰਘ ਮੱਕੜ (ਸਰਪਰਸਤ), ਮਨਜੀਤ ਸਿੰਘ ਠੁਕਰਾਲ (ਸੀ.ਮੀਤ ਪ੍ਰਧਾਨ), ਕੰਵਲਜੀਤ ਸਿੰਘ (ਜਰਨਲ ਸਕੱਤਰ), ਜੁਗਿੰਦਰ ਸਿੰਘ (ਕੈਸ਼ੀਅਰ), ਪਰਮਜੀਤ ਸਿੰਘ ਭਲਵਾਨ, ਹਰਜਿੰਦਰ ਸਿੰਘ (ਲੈਂਡਲਾਰਡ), ਹਰਦੀਪ ਸਿੰਘ ਮੱਲੀ, ਕੁਲਵਿੰਦਰ ਸਿੰਘ ਲਾਡੀ, ਭੁਪਿੰਦਰ ਸਿੰਘ ਮੱਲੀ, ਗੁਰਵਿੰਦਰ ਸਿੰਘ, ਮਲਕੀਤ ਸਿੰਘ ਮੁਲਤਾਨੀ, ਹਰਪ੍ਰੀਤ ਸਿੰਘ ਮਝੈਲ, ਜਤਿੰਦਰ ਪਾਲ ਸਿੰਘ ਮਝੈਲ, ਦਵਿੰਦਰ ਸਿੰਘ ਰਹੇਜਾ, ਸੁਰਜੀਤ ਸਿੰਘ ਸੇਤੀਆ, ਟੀ. ਪੀ. ਸਿੰਘ ਭਾਟੀਆ, ਰਛਪਾਲ ਸਿੰਘ ਅਕਾਲੀ, ਜਸਬੀਰ ਸਿੰਘ ਦਕੋਹਾ, ਜੀ.ਐੱਸ. ਚੋਪੜਾ, ਹਰਜਿੰਦਰ ਸਿੰਘ (ਪੰਜਾਬ ਐਂਡ ਸਿੰਧ ਬੈਂਕ), ਜਗਜੀਤ ਸਿੰਘ ਵਰਾਇਟੀ, ਰਵਿੰਦਰ ਜੀਤ ਸਿੰਘ ਖੁਰਾਣਾ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਫਾਇਰ ਬਿ੍ਗੇਡ ਅਧਿਕਾਰੀਆਂ ਨੇ ਯੂਨਾਈਟਿਡ ਫੋਰਮ ਆਫ਼ ਇੰਡਸਟਰੀ ਐਂਡ ਟਰੇਡ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਅਦਾਲਤਾਂ ਦੀ ਭਰੋਸੇਯੋਗਤਾ 'ਤੇ ਹਮਲਾ ਕਰਨਾ ਇੱਕ ਖ਼ਤਰਨਾਕ ਰੁਝਾਨ- ਆਰ.ਪੀ. ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।