15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਫਾਇਰ ਬਿ੍ਗੇਡ ਅਧਿਕਾਰੀਆਂ ਨੇ ਯੂਨਾਈਟਿਡ ਫੋਰਮ ਆਫ਼ ਇੰਡਸਟਰੀ ਐਂਡ ਟਰੇਡ ਨਾਲ ਕੀਤੀ ਮੀਟਿੰਗ <br/>

ਅਜੀਤ ਡੈਸਕ 18-05-2026
ਜਲੰਧਰ, 17 ਮਈ (ਜਤਿੰਦਰ ਪੰਮੀ) : ਫੋਕਲ ਪੁਆਇੰਟ ਐਕਸਟੈਂਸ਼ਨ ਐਸੋਸੀਏਸ਼ਨ ਤੇ ਯੂਨਾਈਟਡ ਫੋਰਮ ਆਫ ਇੰਡਸਟਰੀ ਐਂਡ ਟ੍ਰੇਡ ਦੇ ਮੈਂਬਰਾਂ ਨੇ ਜ਼ਿਲ੍ਹਾ ਫਾਇਰ ਅਫਸਰ ਮਨਿੰਦਰ ਸਿੰਘ ਤੇ ਫਾਇਰ ਅਫਸਰ ਵਰਿੰਦਰ ਕੁਮਾਰ ਨਾਲ ਫਾਇਰ ਸੁਰੱਖਿਆ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਦੌਰਾਨ ਮੈਂਬਰਾਂ ਨੂੰ ਫਾਇਰ ਐਨਓਸੀ (ਨੋ ਔਬਜੈਕਸਨ ਸਰਟੀਫਿਕੇਟ) ਨਾਲ ਸੰਬੰਧਤ ਪ੍ਰਕਿਰਿਆਵਾਂ ਅਤੇ ਵੱਖ-ਵੱਖ ਫਾਇਰ ਸੁਰੱਖਿਆ ਉਪਕਰਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਵੱਖ-ਵੱਖ ਕਿਸਮ ਦੀਆਂ ਇੰਡਸਟਰੀਆਂ ਵਿੱਚ ਲੋੜ ਅਨੁਸਾਰ ਕਿਹੜੇ-ਕਿਹੜੇ ਫਾਇਰ ਸੁਰੱਖਿਆ ਉਪਕਰਣ ਲਗਾਏ ਜਾਣੇ ਚਾਹੀਦੇ ਹਨ ਅਤੇ ਫੈਕਟਰੀਆਂ ਨੂੰ ਅੱਗ ਵਰਗੀਆਂ ਘਟਨਾਵਾਂ ਤੋਂ ਸੁਰੱਖਿਅਤ ਰੱਖਣ ਲਈ ਕਿਹੜੇ ਕਦਮ ਚੁੱਕਣੇ ਲਾਜ਼ਮੀ ਹਨ | ਜ਼ਿਲ੍ਹਾ ਫਾਇਰ ਅਫਸਰ ਮਨਿੰਦਰ ਸਿੰਘ ਨੇ ਵੱਖ-ਵੱਖ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਫਾਇਰ ਸੁਰੱਖਿਆ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਫਾਇਰ ਐਨਓਸੀ ਲਈ ਨਿਰਧਾਰਤ ਸਰਕਾਰੀ ਫੀਸ, ਅਰਜੀ ਪ੍ਰਕਿਰਿਆ ਅਤੇ ਲਾਜ਼ਮੀ ਉਪਕਰਣਾਂ ਬਾਰੇ ਵੀ ਮੈਂਬਰਾਂ ਨੂੰ ਜਾਣੂ ਕਰਵਾਇਆ | ਫੋਕਲ ਪੁਆਇੰਟ ਐਕਸਟੈਂਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸ਼ਹਿਰ ਦੀਆਂ ਸਨਅਤਾਂ ਨੂੰ ਹੋਰ ਸੁਰੱਖਿਅਤ ਤੇ ਫਾਇਰ-ਪਰੂਫ ਬਣਾਉਣਾ ਸੀ ਤਾਂ ਜੋ ਉਦਯੋਗਾਂ ਵਿੱਚ ਸੁਰੱਖਿਆ ਮਾਪਦੰਡਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਅੰਤ ਵਿੱਚ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫਾਇਰ ਅਫਸਰ, ਫਾਇਰ ਵਿਭਾਗ ਦੀ ਟੀਮ ਅਤੇ ਮੇਅਰ ਵਨੀਤ ਧੀਰ ਦਾ ਇਸ ਲਾਭਦਾਇਕ ਤੇ ਜਾਗਰੂਕਤਾ ਪ੍ਰੋਗਰਾਮ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਤਜਿੰਦਰ ਸਿੰਘ ਭਸੀਨ ਪ੍ਰਧਾਨ ਉਦਯੋਗ ਨਗਰ ਮੈਨੂਫੈਕਚਰਰਜ਼ ਐਸੋਸੀਏਸ਼ਨ, ਸਮੀਰ ਚੌਧਰੀ, ਇੰਦਰਦੀਪ ਸਿੰਘ ਸੱਗੂ, ਸੋਨੂ ਕੁਮਾਰ, ਅਮਨਦੀਪ ਸਿੰਘ, ਵਿਸ਼ਵਨਾਥ ਕੁਮਾਰ, ਰਾਜੀਵ ਮਿੱਤਲ ਅਤੇ ਹੋਰ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਵਲੋਂ ਕਰਵਾਇਆ ਗਿਆ ਕਵੀ ਦਰਬਾਰ ਤੇ ਮਹੀਨਾਵਾਰੀ ਸਮਾਗਮ <br/> ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।