15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਨਗਣਨਾ-2027 ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਕਿੱਟਾਂ ਵੰਡੀਆਂ

ਅਜੀਤ ਡੈਸਕ 18-05-2026
ਜਲੰਧਰ, 17 ਮਈ (ਸ਼ਿਵ)- ਪਿ੍ੰਸੀਪਲ ਸੈਂਸਸ ਅਫਸਰ-ਕਮ-ਕਮਿਸ਼ਨਰ ਨਗਰ ਨਿਗਮ ਜਲੰਧਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਗਣਨਾ-2027 ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਨਗਰ ਨਿਗਮ ਵਲੋਂ ਤਾਇਨਾਤ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਡਾ.ਸੁਮਨਦੀਪ ਕੌਰ , ਸਿਟੀ ਸੈਂਸ਼ਜ਼ ਅਫ਼ਸਰ -ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਜਲੰਧਰ ਦੀ ਨਿਗਰਾਨੀ ਹੇਠ ਇਸ ਕੰਮ ਲਈ ਲਗਾਏ ਗਏ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ | ਇਹ ਵੀ ਹਦਾਇਤ ਕੀਤੀ ਗਈ ਕਿ ਜੇਕਰ ਕਿਸੇ ਵੀ ਕਰਮਚਾਰੀ ਜਿਸ ਦੀ ਡਿਊਟੀ ਜਨਗਣਨਾ ਦੇ ਕੰਮ ਲਈ ਲਗਾਈ ਗਈ ਹੈ | ਉਸ ਵਲੋਂ ਕਿੱਟ ਲੈਣ ਤੋਂ ਇਨਕਾਰ ਕੀਤਾ ਜਾਂਦਾ ਹੈ ਤਾਂ ਉਸ ਦੇ ਵਿਭਾਗ ਨੂੰ ਕਰਮਚਾਰੀ ਦੀ ਤਨਖ਼ਾਹ ਤੇ ਰੋਕ ਲਗਾਉਣ ਲਈ ਅਤੇ ਉਸ ਕਰਮਚਾਰੀ ਵਿਰੁੱਧ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਸਰਕਾਰ ਨੂੰ ਲਿਖਤੀ ਰੂਪ ਵਿਚ ਸੂਚਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਦੋਸਤਾਨਾ ਕ੍ਰਿਕਟ ਮੈਚ 'ਚੋਂ ਅਵਤਾਰ ਨਗਰ ਕ੍ਰਿਕਟ ਕਲੱਬ ਜੇਤੂ <br/> ਅਗਲੀ ਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।