15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰੇ ਸਰਕਾਰ-ਖਹਿਰਾ <br/>

ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨ ਮੌਕੇ ਖਹਿਰਾ ਅਤੇ ਹੋਰ ਆਗੂ | ਤਸਵੀਰ:ਗੈਰੀ ਫਿਲੌਰ <br/> 18-05-2026
ਫਿਲੌਰ, 17 ਮਈ (ਵਿਪਨ ਗੈਰੀ)-ਨਗਰ ਕੌਂਸਲ ਫਿਲੌਰ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਅਣ-ਮਿਥੇ ਸਮੇਂ ਲਈ ਲਗਾਏ ਗਏ ਧਰਨੇ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਨ ਲਈ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਆਪਣੀ ਟੀਮ ਸਮੇਤ ਪੁੱਜੇ | ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਅਤੇ ਦਿੱਕਤਾਂ ਸਬੰਧੀ ਜਾਣੂ ਕਰਵਾਇਆ ਅਤੇ ਮੰਗ ਪੱਤਰ ਵੀ ਦਿੱਤਾ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਉਨ੍ਹਾਂ ਨੂੰ ਕਈ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ | ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਇਆ ਜਾਵੇਗਾ ਅਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ |ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਮਜ਼ਦੂਰ ਵਰਗ ਅਤੇ ਆਮ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦਾ ਆਇਆ ਹੈ ਅਤੇ ਅੱਗੇ ਵੀ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਰਹੇਗਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਰੇਸ਼ ਨਰੇਸ਼ ਧੀਗਾਨ ਰਾਸ਼ਟਰੀ ਸਰਵ ਉਚ ਨਿਰਦੇਸ਼ਕ ਭਾਵਾਧਸ ਤੋਂ ਇਲਾਵਾ ਇਲਾਕੇ ਦੇ ਹੋਰ ਆਗੂ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਲੋਹੀਆਂ ਦੇ ਗੁ: ਕਲਗੀਧਰ ਸਿੰਘ ਸਭਾ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਪੀਰ ਬਾਬਾ ਦੇਵੀ ਦਾਸ ਜੀ ਦੇ ਦਰਬਾਰ ਲਸੂੜੀ ਵਿਖੇ ਸਾਲਾਨਾ ਮੇਲਾ ਅਤੇ ਛਿੰਝ 19 ਨੂੰ -ਰਾਮ ਪ੍ਰਕਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।