ਗੁਰਾਇਆ, 17 ਮਈ (ਬਲਵਿੰਦਰ ਸਿੰਘ)-ਪੈਨਸ਼ਨਰਜ਼ ਯੂਨੀਅਨ ਗੁਰਾਇਆ ਦੀ ਮਹੀਨਾਵਾਰ ਮੀਟਿੰਗ ਪ੍ਰੇਮ ਨਾਥ ਦੀ ਪ੍ਰਧਾਨਗੀ ਹੇਠ ਸ਼੍ਰੀ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਹੋਈ | ਮੀਟਿੰਗ ਵਿਚ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਫਿਲੌਰ ਦੇ ਪ੍ਰਧਾਨ ਡਾਕਟਰ ਬਲਵਿੰਦਰ ਕੁਮਾਰ ਨੇ ਪੰਜਾਬ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਚੁੱਪ ਧਾਰਨ ਬਾਰੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ | ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕ ਲੈਣ ਲਈ ਇਕਠੇ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ | ਤਾਰਾ ਸਿੰਘ ਨੇ ਕਿਹਾ ਕਿ ਸਫ਼ਾਈ ਸੇਵਕ ਪੰਦਰਾਂ, ਵੀਹਾਂ ਸਾਲਾਂ ਤੋਂ ਨਿਗੂਣੀ ਤਨਖ਼ਾਹਾਂ 'ਤੇ ਕੰਮ ਕਰਦੇ ਹਨ | ਸਫ਼ਾਈ ਸੇਵਕਾਂ ਨੂੰ ਗੰਦਗੀ ਵਿਚ ਕੰਮ ਕਰਦਿਆਂ ਨੂੰ ਗੰਭੀਰ ਬਿਮਾਰੀਆਂ ਲਗ ਜਾਂਦੀਆਂ ਹਨ | ਜਿਨ੍ਹਾਂ ਦੇ ਮਹਿੰਗੇ ਇਲਾਜ ਲਈ ਉਨ੍ਹਾਂ ਕੋਲ ਪੈਸੇ ਨਹੀਂ ਹੁੰਦੇ | ਠੇਕੇਦਾਰੀ ਪ੍ਰਣਾਲੀ ਬੰਦ ਕੀਤਾ ਜਾਵੇ, ਕੰਟਰੈਕਟ ਤੇ ਆਊਟ ਸੋਰਸ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪਰਖ ਸਮਾਂ ਇਕ ਸਾਲ ਕੀਤਾ ਜਾਵੇ ਅਤੇ ਉਸ ਸਮੇਂ ਦੌਰਾਨ ਪੂਰੀ ਤਨਖ਼ਾਹ ਦਿੱਤੀ ਜਾਵੇ | ਮੀਟਿੰਗ ਵਿਚ ਸਤਪਾਲ ਮਹਿੰਮੀ, ਪ੍ਰੇਮ ਨਾਥ, ਸੁਨੀਤਾ, ਬਿਮਲਾ ਪੁੰਜ, ਇੰਦਰਜੀਤ, ਜਮਨਾ, ਸ਼ਿਵ ਦਾਸ, ਕਿ੍ਸ਼ਨ ਪਾਲ, ਸੰਤੋਖ ਸਿੰਘ, ਸਤਪਾਲ ਯਾਦਵ, ਰਾਮ ਲੁਭਾਇਆ, ਚਰਨ ਦਾਸ, ਵਿਨੋਦ ਕੁਮਾਰ, ਬਲਵਿੰਦਰ ਕੁਮਾਰ ਤੇ ਤਾਰਾ ਸਿੰਘ ਆਦਿ ਹਾਜ਼ਰ ਸਨ |