15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 18-05-2026
ਗੁਰਾਇਆ, 17 ਮਈ (ਬਲਵਿੰਦਰ ਸਿੰਘ)-ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਵੱਖ-ਵੱਖ ਸਿਹਤ ਕੇਂਦਰਾਂ ਵਿਚ ਉੱਚ ਰਕਤ ਚਾਪ (ਬਲੱਡ ਪ੍ਰੈਸ਼ਰ) ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਅਤੇ ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ ਵੱਲੋਂ ਲੋਕਾਂ ਨੂੰ ਹਾਈਪਰਟੈਂਸ਼ਨ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਡਾ. ਮਮਤਾ ਗੌਤਮ ਨੇ ਦੱਸਿਆ ਕਿ ਹਾਈਪਰਟੈਂਸ਼ਨ ਨੂੰ Tਸਾਇਲੈਂਟ ਕਿੱਲਰUਕਿਹਾ ਜਾਂਦਾ ਹੈ ਕਿਉਂਕਿ ਇਸ ਦੇ ਸ਼ੁਰੂਆਤੀ ਲੱਛਣ ਅਕਸਰ ਸਾਹਮਣੇ ਨਹੀਂ ਆਉਂਦੇ | ਭਾਰਤ ਵਿਚ ਹਰ ਤਿੰਨ ਵਿਚੋਂ ਇੱਕ ਵਿਅਕਤੀ ਉੱਚ ਰਕਤ ਚਾਪ ਨਾਲ ਪ੍ਰਭਾਵਿਤ ਹੈ ਅਤੇ ਬਹੁਤ ਸਾਰੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਹੀ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ ਉੱਚ ਰਕਤ ਚਾਪ ਕਾਰਨ ਦਿਲ ਦੀਆਂ ਬਿਮਾਰੀਆਂ, ਸਟਰੋਕ, ਗੁਰਦੇ ਦੀਆਂ ਬਿਮਾਰੀਆਂ ਅਤੇ ਅੱਖਾਂ ਦੀਆਂ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ | ਡਾ ਮਮਤਾ ਗੌਤਮ ਨੇ ਦੱਸਿਆ ਕਿ ਵੱਧ ਨਮਕ ਦੀ ਵਰਤੋਂ, ਤਣਾਅ, ਸਿਗਰਟਨੋਸ਼ੀ, ਸ਼ਰਾਬ ਸੇਵਨ, ਮੋਟਾਪਾ, ਕਸਰਤ ਦੀ ਘਾਟ ਅਤੇ ਗਲਤ ਖਾਣ-ਪੀਣ ਦੀਆਂ ਆਦਤਾਂ ਹਾਈਪਰਟੈਂਸ਼ਨ ਦੇ ਮੁੱਖ ਕਾਰਣ ਹਨ | ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਸੰਤੁਲਿਤ ਖ਼ੁਰਾਕ ਲੈਣ, ਰੋਜ਼ਾਨਾ ਕਸਰਤ ਕਰਨ, ਨਮਕ ਦੀ ਘੱਟ ਵਰਤੋਂ ਕਰਨ, ਤਣਾਅ ਤੋਂ ਬਚਣ ਅਤੇ ਸਮੇਂ-ਸਮੇਂ 'ਤੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣ ਨਾਲ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ |
ਪਿਛਲੀ ਖ਼ਬਰ ਸਾਲਾਨਾ ਜੋੜ ਮੇਲਾ ਕਰਵਾਇਆ <br/> ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਨਕੋਦਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।