ਸ਼ਾਹਕੋਟ, 17 ਮਈ (ਸੁਖਦੀਪ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2025-26 ਦੇ ਅੱਠਵੀ, ਦੱਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਐਲਾਨੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੁੱਲਰ ਦਾ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਇੰਚਾਰਜ ਲੈਕਚਰਾਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਅੱਠਵੀਂ ਜਮਾਤ 'ਚੋਂ ਅਭਿਲਾਸ਼ਾ ਨੇ ਪਹਿਲਾ, ਐਸ਼ਨੂਰ ਨੇ ਦੂਸਰਾ ਅਤੇ ਜੀਵਿਕਾ ਤੇ ਜੈਸਮੀਨ (ਦੋਵਾਂ) ਨੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਦੱਸਵੀਂ ਜਮਾਤ 'ਚੋਂ ਅਮਨਪ੍ਰੀਤ 483 ਅੰਕ, ਐਂਜਲੀਨਾ 473 ਅੰਕ ਤੇ ਤਰਨਪ੍ਰੀਤ ਨਾਹਰ 462 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਰਹੇ | ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ ਹੈ, ਜਿਸ ਵਿਚ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ | ਅਮਨਪ੍ਰੀਤ ਕੌਰ 440 ਅੰਕ, ਨਵਜੋਤ ਕੌਰ 415 ਅੰਕ ਅਤੇ ਜਸਪ੍ਰੀਤ ਕੌਰ ਨੇ 411 ਅੰਕ ਲੈ ਕੇ ਕ੍ਰਮਵਾਰ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਰਹੀਆਂ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਦਾ ਸਿਹਰਾ ਸਕੂਲ ਦੇ ਸਮੂਹ ਸਟਾਫ਼ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਫ਼ਲ ਹੈ | ਪਿ੍ੰਸੀਪਲ ਦਿਨੇਸ਼ ਵਰਮਾ ਨੇ ਵਿਦਿਆਰਥੀਆਂ ਦੀ ਕਾਮਯਾਬੀ 'ਤੇ ਸਾਰਿਆ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਵੀ ਸ਼ੁੱਭਕਾਮਨਾਵਾਂ ਦਿੱਤੀਆਂ | ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਭੁੱਲਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਚੰਗੀ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ ਅਤੇ ਸਾਰਿਆਂ ਦਾ ਧੰਨਵਾਦ ਕੀਤਾ |