15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਲ ਸਪਲਾਈ ਵਰਕਰਾਂ ਵਲੋਂ 20 ਨੂੰ ਵਿੱਤ ਮੰਤਰੀ ਦੀ ਸੰਗਰੂਰ ਕੋਠੀ ਦੇ ਘਿਰਾਓ ਦਾ ਐਲਾਨ ਜਲੰਧਰ ਜ਼ਿਲ੍ਹੇ ਦੀ ਮੀਟਿੰਗ 'ਚ ਲਿਆ ਫ਼ੈਸਲਾ, ਵਰਕਰ ਕਾਫ਼ਲਿਆਂ ਦੇ ਰੂਪ 'ਚ ਹੋਣਗੇ ਰਵਾਨਾ <br/>

ਅਜੀਤ ਡੈਸਕ 18-05-2026
ਮਲਸੀਆਂ, 17 ਮਈ (ਸੁਖਦੀਪ ਸਿੰਘ)- ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਅਪਣਾਏ ਟਾਲਮਟੋਲ ਵਾਲੇ ਵਤੀਰੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ. 26) ਜ਼ਿਲ੍ਹਾ ਜਲੰਧਰ ਨੇ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾ ਦਿੱਤਾ ਹੈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁੱਚਾ ਸਿੰਘ ਨੂਰਮਹਿਲ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ 20 ਮਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਸਥਿਤ ਰਿਹਾਇਸ਼ ਮੂਹਰੇ ਦਿੱਤੇ ਜਾ ਰਹੇ ਸੂਬਾ ਪੱਧਰੀ ਰੋਸ ਧਰਨੇ 'ਚ ਜ਼ਿਲ੍ਹਾ ਜਲੰਧਰ ਤੋਂ ਸੈਂਕੜੇ ਮੁਲਾਜ਼ਮ ਵੱਡੇ ਕਾਫ਼ਲਿਆਂ ਦੇ ਰੂਪ 'ਚ ਸ਼ਮੂਲੀਅਤ ਕਰਨਗੇ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਆਖਿਆ ਕਿ ਇੰਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮੇ ਪਿੱਛਲੇ 18-20 ਸਾਲਾਂ ਤੋਂ ਨਾਮਾਤਰ ਤਨਖਾਹਾਂ 'ਤੇ ਦਿਨ-ਰਾਤ ਵਿਭਾਗ 'ਚ ਸੇਵਾਵਾਂ ਨਿਭਾਅ ਰਹੇ ਹਨ, ਪਰ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦਾ ਹਮੇਸ਼ਾ ਆਰਥਿਕ ਸ਼ੋਸ਼ਣ ਕੀਤਾ ਹੈ | ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਸਮਾਂ ਲੰਘਾਉਂਦੀ ਨਜ਼ਰ ਆ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਮੂਹ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਤੁਰੰਤ ਸਿੱਧਾ ਵਿਭਾਗੀ ਕੰਟਰੈਕਟ ਜਾਰੀ ਕਰਕੇ ਰੈਗੂਲਰ ਕੀਤਾ ਜਾਵੇ | ਵਿਭਾਗ ਵੱਲੋਂ ਵਰਕਰਾਂ ਦੇ ਹੱਕ 'ਚ ਤਿਆਰ ਕੀਤੀ ਗਈ ਪ੍ਰਪੋਜ਼ਲ ਨੂੰ ਵਿੱਤ ਮੰਤਰਾਲਾ ਵੱਲੋਂ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਸ਼ਰਤ ਦੇ ਲਾਗੂ ਕਰੇ | 15ਵੀਂ ਲੇਬਰ ਕਾਨਫਰੰਸ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਕੇ ਤਨਖਾਹਾਂ 'ਚ ਵਾਧਾ ਕੀਤਾ ਜਾਵੇ | ਨੌਕਰੀਆਂ ਤੋਂ ਕੱਢੇ ਸਮੂਹ ਕਾਮਿਆਂ ਨੂੰ ਬਿਨਾਂ ਸ਼ਰਤ ਤੁਰੰਤ ਬਹਾਲ ਕੀਤਾ ਜਾਵੇ | ਆਗੂਆਂ ਨੇ ਚਿਤਾਵਨੀ ਦਿੱਤੀ ਕਿ 20 ਮਈ ਦਾ ਸੰਗਰੂਰ ਧਰਨਾ ਸਿਰਫ਼ ਇੱਕ ਸ਼ੁਰੂਆਤ ਹੈ | ਜੇਕਰ ਵਿੱਤ ਮੰਤਰੀ ਨੇ ਜਥੇਬੰਦੀ ਦੀਆਂ ਹੱਕੀ ਮੰਗਾਂ ਦਾ ਸਥਾਈ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ 'ਚ ਮੁੱਖ ਮੰਤਰੀ ਪੰਜਾਬ ਦੇ ਹਲਕੇ ਵੱਲ ਵੀ ਤਿੱਖੇ ਸੰਘਰਸ਼ੀ ਕਦਮ ਪੁੱਟੇ ਜਾਣਗੇ | ਇਸ ਮੌਕੇ ਜ਼ਿਲ੍ਹਾ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਪ੍ਰੈੱਸ ਸਕੱਤਰ ਅਜੇ ਸਿੰਘ ਭੋਗਪੁਰ, ਸੀਨੀਅਰ ਮੀਤ ਪ੍ਰਧਾਨ ਗੁਰਭੇਜ ਸਿੰਘ ਧੁੱਗੜ, ਮੁੱਖ ਸਲਾਹਕਾਰ ਸ਼ਿੰਦਰਪਾਲ ਸੰਧੂ, ਮੀਤ ਪ੍ਰਧਾਨ ਕੁਲਦੀਪ ਚੰਦ ਨਾਹਰ, ਮੀਤ ਪ੍ਰਧਾਨ ਸੰਦੀਪ ਸਿੰਘ ਕੰਗ, ਗੁਰਮੀਤ ਰਾਮ ਨਕੋਦਰ ਸਮੇਤ ਵੱਡੀ ਗਿਣਤੀ 'ਚ ਅਹੁਦੇਦਾਰ ਤੇ ਵਰਕਰ ਸਾਥੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਦੀ ਅਗਵਾਈ ਵਿਚ ਮਰਦਮਸ਼ੁਮਾਰੀ ਦਾ ਕੰਮ ਸ਼ੁਰੂ ਅਗਲੀ ਖ਼ਬਰ ਨਕੋਦਰ ਦੇ ਮੁਹੱਲਾ ਖਹਿਰਿਆਂ ਵਿਖੇ ਨਗਰ ਕੌਂਸਲ ਦੀ ਵੱਡੀ ਲਾਪ੍ਰਵਾਹੀ 5 ਦਿਨਾਂ ਤੋਂ ਪੁੱਟਿਆ ਟੋਆ ਦੇ ਰਿਹਾ ਹਾਦਸਿਆਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।