15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਦੀ ਅਗਵਾਈ ਵਿਚ ਮਰਦਮਸ਼ੁਮਾਰੀ ਦਾ ਕੰਮ ਸ਼ੁਰੂ

ਅਜੀਤ ਡੈਸਕ 18-05-2026
ਜਲੰਧਰ, 17 ਮਈ (ਸ਼ਿਵ)-ਪਿ੍ੰਸੀਪਲ ਸੈਂਸਸ ਅਫ਼ਸਰ ਕਮ ਕਮਿਸ਼ਨਰ ਨਗਰ ਨਿਗਮ ਜਲੰਧਰ ਸੰਦੀਪ ਰਿਸ਼ੀ ਅਤੇ ਸਿਟੀ ਸੈਂਸਸ ਅਫ਼ਸਰ ਕਮ ਜੁਆਇੰਟ ਕਮਿਸ਼ਨਰ ਡਾ. ਸੁਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਰਗ ਦਰਸ਼ਨ ਹੇਠ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਦਾ ਕੰਮ ਕੀਤਾ ਜਾ ਰਿਹਾ ਹੈ | ਕੈਂਟ ਹਲਕੇ ਜਲੰਧਰ ਵਿਚ ਮਰਦਮਸ਼ੁਮਾਰੀ ਦੀ ਜਾਂਚ ਸੰਬੰਧੀ ਫ਼ੀਲਡ ਵਰਕ ਅਸਿਸਟੈਂਟ ਕਮਿਸ਼ਨਰ ਕਮ ਚਾਰਜ ਅਫ਼ਸਰ ਵਿਕਰਾਂਤ ਕੇ. ਵਰਮਾ ਦੀ ਨਿਗਰਾਨੀ ਹੇਠ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਦੌਰਾਨ ਚਾਰਜ ਕਲਰਕ ਸ਼੍ਰੀ ਅਰਵਿੰਦ ਕੰਬੋਜ ਅਤੇ ਤਕਨੀਕੀ ਸਹਾਇਕ ਟੈਕਨੀਕਲ ਸਵਾਤੀ ਲੋਚ ਵੀ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ | ਫ਼ੀਲਡ ਜਾਂਚ ਦੌਰਾਨ ਐਨਿਊਮੇਰੇਟਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਉਠਾਏ ਗਏ ਮਸਲਿਆਂ ਅਤੇ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ ਤਾਂ ਜੋ ਮਰਦਮਸ਼ੁਮਾਰੀ ਦਾ ਕੰਮ ਸੁਚੱਜੇ ਢੰਗ ਨਾਲ ਜਾਰੀ ਰਹੇ | ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਆਪਸੀ ਸਹਿਯੋਗ ਨਾਲ ਫ਼ੀਲਡ ਵਰਕ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦਿੱਤਾ ਗਿਆ | ਸਾਰੀਆਂ ਟੀਮਾਂ ਨੂੰ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਪੂਰੀ ਲਗਨ ਅਤੇ ਸਹੀ ਜਾਣਕਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ |

ਪਿਛਲੀ ਖ਼ਬਰ ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਮਾਪਿਆਂ ਲਈ 'ਬੱਚਿਆਂ ਵਿਚ ਵਿਕਾਸ ਦੇ ਮੀਲ ਪੱਥਰਾਂ ਨੂੰ ਸਮਝਣਾ' ਵਿਸ਼ੇ 'ਤੇ ਕਰਵਾਈ... ਅਗਲੀ ਖ਼ਬਰ ਜਲ ਸਪਲਾਈ ਵਰਕਰਾਂ ਵਲੋਂ 20 ਨੂੰ ਵਿੱਤ ਮੰਤਰੀ ਦੀ ਸੰਗਰੂਰ ਕੋਠੀ ਦੇ ਘਿਰਾਓ ਦਾ ਐਲਾਨ ਜਲੰਧਰ ਜ਼ਿਲ੍ਹੇ ਦੀ ਮੀਟਿੰਗ 'ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।