15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਸਰਕਾਰ ਖ਼ਿਲਾਫ਼ ਤਿੱਖੇ ਤੇ ਲਗਾਤਾਰ ਸੰਘਰਸ਼ ਦਾ ਐਲਾਨ <br/>

ਅਜੀਤ ਡੈਸਕ 18-05-2026
ਜਲੰਧਰ, 17 ਮਈ (ਐੱਮ.ਐੱਸ. ਲੋਹੀਆ)-ਪੰਜਾਬ ਦੇ 'ਚ ਕੰਮ ਕਰਦੀਆਂ ਵੱਡੀਆਂ ਮੁਲਾਜ਼ਮ ਅਤੇ ਪੈਨਸ਼ਨਰ ਧਿਰਾਂ ਤੇ ਅਧਾਰਤ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਵਿਸ਼ਾਲ ਕਨਵੈਂਸ਼ਨ ਕੀਤੀ ਗਈ, ਜਿਸ ਦੀ ਸ਼ੁਰੂਆਤ 'ਚ ਸੁਰਿੰਦਰ ਕੁਮਾਰ ਪੁਆਰੀ ਵਲੋਂ ਕਨਵੈਂਸ਼ਨ ਦਾ ਐਲਾਨਨਾਮਾ ਪੇਸ਼ ਕੀਤਾ ਗਿਆ | ਐਲਾਨਨਾਮੇ ਦੀ ਪਰੋੜਤਾ 'ਚ ਬੋਲਦਿਆਂ ਸਾਂਝਾ ਫਰੰਟ ਦੇ ਕਨਵੀਨਰਜ਼ ਸਤੀਸ਼ ਰਾਣਾ, ਧਨਵੰਤ ਸਿੰਘ ਭੱਠਲ, ਜਰਮਨਜੀਤ ਸਿੰਘ, ਭਜਨ ਸਿੰਘ ਗਿੱਲ, ਸੁਖਦੇਵ ਸਿੰਘ ਸੈਣੀ, ਕਰਮ ਸਿੰਘ ਧਨੋਆ, ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਅਮਰੀਕ ਸਿੰਘ ਕੰਗ, ਐੱਨ.ਡੀ.ਤਿਵਾੜੀ, ਕੋ-ਕਨਵੀਨਰਜ਼ ਰਾਧੇ ਸ਼ਾਮ, ਜਸਵੀਰ ਸਿੰਘ ਤਲਵਾੜਾ, ਹਰਪ੍ਰੀਤ ਸਿੰਘ, ਜਗਦੀਸ਼ ਸਿੰਘ ਚਾਹਲ, ਸੁਰਜੀਤ ਗਗੜਾ ਅਤੇ ਆਜ਼ਾਦ ਧਿਰਾਂ ਦੇ ਆਗੂ ਕਰਮਜੀਤ ਸਿੰਘ ਬੀਹਲਾ, ਲਖਵਿੰਦਰ ਪਾਲ ਪੱਟੀ ਅਤੇ ਸਾਂਝਾ ਮੰਚ ਵਲੋਂ ਗੁਰਮੀਤ ਸਿੰਘ ਭੁੱਲਰ ਨੇ ਆਖਿਆ ਕਿ ਭਗਵੰਤ ਮਾਨ ਦੀ ਸਰਕਾਰ ਲਗਾਤਾਰ ਅਰਾਜਕਤਾ ਵੱਲ ਤੇਜ਼ੀ ਨਾਲ ਵੱਧ ਰਹੀ ਹੈ ਜੋ ਲੋਕਤੰਤਰ 'ਚ ਆਪਣੇ ਹੱਕਾਂ ਲਈ ਲੜਦੇ ਲੋਕਾਂ ਨੂੰ ਲਾਠੀਆਂ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਜਬਰ ਕਰਕੇ ਦਬਾ ਰਹੀ ਹੈ | ਆਗੂਆਂ ਨੇ ਕਿਹਾ ਕਿ ਪੰਜਾਬ 'ਚ ਗੈਂਗਸਟਰਵਾਦ ਦਾ ਰਾਜ ਚੱਲ ਰਿਹਾ ਹੈ, ਨਸ਼ਾ ਘੱਟਣ ਦੀ ਬਜਾਏ ਵਧਿਆ ਹੈ | ਆਗੂਆਂ ਨੇ ਦੱਸਿਆ ਕਿ ਮੁੱਖ ਮੰਗਾਂ 'ਚ ਵੱਖ-ਵੱਖ ਸਕੀਮਾਂ 'ਚ ਕੰਮ ਕਰਦੇ ਕੱਚੇ ਆਊਟਸੋਰਸ ਆਦਿ ਕਾਮਿਆਂ ਨੂੰ ਪੱਕੇ ਕੀਤਾ ਜਾਵੇ, ਰੋਕਿਆ 18ਪ੍ਰਤੀਸ਼ਤ ਭੱਤਾ ਲਾਗੂ ਕੀਤਾ ਜਾਵੇ ਅਤੇ ਇਸ ਦਾ ਬਕਾਇਆ ਦਿੱਤਾ ਜਾਵੇ, ਅਦਾਲਤਾਂ ਵਲੋਂ ਮੁਲਾਜ਼ਮਾਂ ਦੇ ਹੱਕ 'ਚ ਕੀਤੇ ਫ਼ੈਸਲੇ ਸਮੁੱਚੇ ਮੁਲਾਜ਼ਮਾਂ 'ਤੇ ਲਾਗੂ ਕੀਤੇ ਜਾਣ, ਇਕ ਅਪ੍ਰੈਲ 2004 ਦੀ ਸਥਿਤੀ ਬਹਾਲ ਕਰਦੇ ਹੋਏ ਪੁਰਾਣੀ ਪੈਨਸ਼ਨ ਅਤੇ ਗ੍ਰੇਡ ਭੱਤੇ ਲਾਗੂ ਕੀਤੇ ਜਾਣ, ਪੈਨਸ਼ਨਰਾਂ 'ਤੇ 2.59 ਦਾ ਗੁਣਾਕ ਦੇ ਕੇ ਪੈਨਸ਼ਨ ਸੋਧ ਕੇ ਨੈਸ਼ਨਲ ਤੌਰ 'ਤੇ ਲਾਗੂ ਕੀਤੀ ਜਾਵੇ, ਬੰਦ ਕੀਤੇ ਭੱਤੇ ਬਹਾਲ ਕੀਤੇ ਜਾਣ, ਪ੍ਰੋਵੇਸ਼ਨਲ ਪੀਰੀਅਡ ਇਕ ਸਾਲ ਦਾ ਕਰਕੇ ਪੂਰੀ ਤਨਖਾਹ ਦਿੱਤੀ ਜਾਵੇ, ਕੇਂਦਰੀ ਤਨਖਾਹ ਸਕੇਲਾਂ ਨੂੰ ਬੰਦ ਕਰਕੇ ਪੰਜਾਬ ਦੇ ਤਨਖਾਹ ਸਕੇਲ ਦਿੱਤੇ ਜਾਣ, ਸੱਤਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਵੇ | ਜੇਕਰ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਸਰਕਾਰ ਖ਼ਿਲਾਫ਼ ਵੱਖ-ਵੱਖ ਸ਼ਹਿਰਾਂ 'ਚ ਨਗਰ ਕੌਂਸਲ ਨਗਰ ਪੰਚਾਇਤਾਂ ਚੋਣਾਂ 'ਚ ਸਰਕਾਰ ਖ਼ਿਲਾਫ਼ ਝੰਡਾ ਮਾਰਚ ਕੀਤੇ ਜਾਣਗੇ, ਜੂਨ ਮਹੀਨੇ 'ਚ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਕਰਕੇ ਸਰਕਾਰ ਖ਼ਿਲਾਫ਼ ਲਾਮਬੰਦੀ ਕੀਤੀ ਜਾਵੇਗੀ ਜੁਲਾਈ ਤੇ ਅਗਸਤ ਮਹੀਨੇ ਦੌਰਾਨ ਹੁਕਮਰਾਨ ਧਿਰਾਂ ਦੇ ਵਿਧਾਇਕਾਂ ਦੇ ਘਰਾਂ ਅੱਗੇ ਘੜੇ ਭੰਨ ਮੁਜ਼ਾਹਰੇ ਕੀਤੇ ਜਾਣਗੇ, ਸਤੰਬਰ ਮਹੀਨੇ ਦੌਰਾਨ ਜ਼ੋਨਲ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਅਕਤੂਬਰ ਮਹੀਨੇ ਦੌਰਾਨ ਵੱਡੀ ਸੂਬਾ ਪੱਧਰੀ ਰੈਲੀ ਕਰਕੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਉਪਰੰਤ ਦੇਸ਼ ਭਗਤ ਯਾਦਗਾਰ ਹਾਲ ਤੋਂ ਲੈ ਕੇ ਪ੍ਰੈਸ ਕਲੱਬ ਅਤੇ ਵਾਪਸੀ ਬੀ.ਐੱਮ.ਸੀ. ਚੌਕ ਤੱਕ ਮਾਰਚ ਕੀਤਾ ਗਿਆ | ਪੂਰੇ ਪੰਜਾਬ 'ਚੋਂ ਆਏ ਮੁਲਾਜ਼ਮ ਤੇ ਪੈਨਸ਼ਨਰਜ਼ ਇਸ ਦੌਰਾਨ ਸਰਕਾਰ ਦੇ ਮੁਲਾਜ਼ਮ ਮਾਰੂ ਵਾਰਾਂ ਦੇ ਖ਼ਿਲਾਫ਼ ਜੋਸ਼ੀਲੇ ਨਾਅਰੇ ਮਾਰਦੇ ਹੋਏ ਇਸ ਮਾਰਚ 'ਚ ਸ਼ਾਮਲ ਹੋਏ |

ਪਿਛਲੀ ਖ਼ਬਰ ਮਹਿਤਪੁਰ ਸਰਕਲ ਦੇ ਸਾਰੇ ਮੈਡੀਕਲ ਸਟੋਰ 20 ਮਈ ਨੂੰ ਖੁੱਲ੍ਹੇ ਰਹਿਣਗੇ-ਪ੍ਰਧਾਨ ਜਗਦੀਸ਼ ਕਵਾਤਰਾ ਅਗਲੀ ਖ਼ਬਰ ਜਲੰਧਰ ਦੀ ਧੀ ਨੇ ਅੰਤਰਰਾਸ਼ਟਰੀ ਬੈਡਮਿੰਟਨ ਵਿੱਚ ਰਚਿਆ ਇਤਿਹਾਸ ਮਾਨਿਆ ਰੱਲਹਣ ਬਣੀ ਜਲੰਧਰ ਦੀ ਪਹਿਲੀ ਮਹਿਲਾ ਬੈਡਮਿੰਟਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।