ਜਲੰਧਰ, 17 ਮਈ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸੀਆਈਏ ਸਟਾਫ ਦੀ ਪੁਲਿਸ ਨੇ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਚਾਰ ਸ਼ੂਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਕਾਬੂ ਕੀਤੇ ਗਏ ਵਿਅਕਤੀਆਂ ਕੋਲੋਂ 8 ਆਧੁਨਿਕ ਪਿਸਤੌਲ ਅਤੇ 45 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 1 ਪੀਐਕਸ-5 ਪਿਸਤੌਲ, 1 ਜਿਗਾਨਾ ਪਿਸਤੌਲ, 3 ਪਿਸਤੌਲ .30 ਬੋਰ ਅਤੇ 3 ਪਿਸਤੌਲ .32 ਬੋਰ ਸ਼ਾਮਿਲ ਹਨ। ਮੁਲਜ਼ਮਾਂ ਦੀ ਪਛਾਣ ਸੁਖਵੰਤ ਸਿੰਘ ਉਰਫ ਸੁੱਖਾ ਅਤੇ ਜੁਗਰਾਜ ਸਿੰਘ ਵਾਸੀ ਪਿੰਡ ਧੀਰਪੁਰ ਥਾਣਾ ਕਰਤਾਰਪੁਰ, ਗੁਰਪ੍ਰੀਤ ਸਿੰਘ ਵਾਸੀ ਮੱਲ੍ਹੀਆਂ ਥਾਣਾ ਲੋਹੀਆਂ ਖਾਸ ਅਤੇ ਨੀਰਜ ਕੁਮਾਰ ਵਾਸੀ ਬਾਜ਼ੀਗਰ ਮੁਹੱਲਾ ਥਾਣਾ ਰਾਮਾਮੰਡੀ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਦੇ ਇੰਚਾਰਜ ਸੁਰਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸ਼ਮਸ਼ਾਨਘਾਟ ਕੈਂਟ ਰੋਡ ਵੱਲ ਜਾ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁਖਵੰਤ ਸਿੰਘ, ਜੁਗਰਾਜ ਸਿੰਘ, ਗੁਰਪ੍ਰੀਤ ਸਿੰਘ ਅਤੇ ਨੀਰਜ ਕੁਮਾਰ ਨਾਜਾਇਜ਼ ਅਸਲ੍ਹੇ ਨਾਲ ਲੈਸ ਇਕ ਕਾਰ ਵਿੱਚ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ। ਜੇਕਰ ਜਮਸ਼ੇਰ ਡੇਅਰੀ ਰੋਡ ਅਰਬਨ ਅਸਟੇਟ ਫੇਜ਼-2 ਰੋਡ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਅਸਲ੍ਹਾ ਬਰਾਮਦ ਹੋ ਸਕਦਾ ਹੈ। ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ, ਜਿਨ੍ਹਾਂ ਕੋਲੋਂ 8 ਪਿਸਤੌਲ ਤੇ 45 ਜ਼ਿੰਦਾ ਰੌਂਦ ਬਰਾਮਦ ਹੋਏ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਨੰਬਰ 7 ਵਿੱਚ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰਦਿਆਂ ਉਨ੍ਹਾਂ ਦੀ ਕਾਰ ਵੀ ਜ਼ਬਤ ਕਰ ਲਈ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਸੁਖਵੰਤ ਸਿੰਘ ਨੇ ਖੁਲਾਸਾ ਕੀਤਾ ਕਿ ਉਸ ਨੇ ਬੀਏ ਕੀਤੀ ਹੋਈ ਹੈ ਅਤੇ ਉਹ ਆਪਣੇ ਤਿੰਨ
(ਬਾਕੀ ਸਫ਼ਾ 9 'ਤੇ)
ਕਮਿਸ਼ਨਰੇਟ ਪੁਲਿਸ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਚਾਰ ਸ਼ੂਟਰ ਹਥਿਆਰਾਂ ਸਣੇ ਗ੍ਰਿਫ਼ਤਾਰ
ਅਜੀਤ ਡੈਸਕ
18-05-2026