29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਣਪਛਾਤੇ ਵਾਹਨ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ <br/>

ਅਜੀਤ ਡੈਸਕ 19-05-2026
ਮਲਸੀਆਂ, 18 ਮਈ (ਦਲਜੀਤ ਸਿੰਘ ਸਚਦੇਵਾ)- ਮਲਸੀਆਂ-ਸ਼ਾਹਕੋਟ ਨੈਸ਼ਨਲ ਹਾਈਵੇਅ 'ਤੇ ਬੀਤੀ ਰਾਤ ਡਾਬਰ ਪੈਟਰੋਲ ਪੰਪ ਨੇੜੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਰਾਹਗੀਰ ਵਲੋਂ ਸੜਕ ਸੁਰੱਖਿਆ ਫੋਰਸ ਨੂੰ ਸੜਕ ਹਾਦਸੇ ਸੰਬੰਧੀ ਸੂਚਨਾ ਦਿੱਤੀ ਗਈ | ਟੀਮ ਨੇ ਮੌਕੇ 'ਤੇ ਜਾ ਕੇ ਦੇਖਿਆ ਕਿ ਇਕ ਸਪਲੈਂਡਰ ਮੋਟਰਸਾਈਕਲ (ਨੰਬਰ ਪੀ.ਬੀ-08-ਐੱਫ.ਬੀ-3650) ਚਾਲਕ ਨੂੰ ਕੋਈ ਅਣਪਛਾਤਾ ਵਾਹਨ ਫੇਟ ਮਾਰ ਗਿਆ ਸੀ ਜਿਸ ਕਾਰਨ ਨੌਜਵਾਨ ਦੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ | ਐੱਸ.ਐੱਸ.ਐੱਫ਼ ਦੀ ਟੀਮ ਨੇ ਗੰਭੀਰ ਜ਼ਖ਼ਮੀ ਹਾਲਤ ਵਿਚ ਨੌਜਵਾਨ ਨੂੰ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਪਹੁੰਚਾਇਆ ਜਿੱਥੇ ਮੌਕੇ 'ਤੇ ਮੌਜੂਦ ਡਾਕਟਰ ਵਲੋਂ ਮੁੱਢਲੀ ਸਹਾਇਤਾ ਦਿੱਤੀ ਗਈ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਗੁਰਵਰਿੰਦਰ ਸਿੰਘ ਪੁੱਤਰ ਜਗਦੀਪ ਸਿੰਘ ਵਾਸੀ ਸ਼ਾਹਕੋਟ ਵਜੋਂ ਹੋਈ ਹੈ |

ਪਿਛਲੀ ਖ਼ਬਰ ਰਕਮ ਨਾ ਮੋੜਨ 'ਤੇ ਟ੍ਰੈਵਲ ਏਜੰਟ ਨੂੰ ਦਫ਼ਤਰ 'ਚ ਵੜ ਕੇ ਕੁੱਟਿਆ <br/> ਅਗਲੀ ਖ਼ਬਰ ਕਹਿਰ ਦੀ ਗਰਮੀ ਨਾਲ ਪ੍ਰਭਾਵਿਤ ਰਿਹਾ ਜਨਜੀਵਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।