27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿਖੇ ਦਾਖ਼ਲਾ ਸ਼ੁਰੂ <br/>

ਅਜੀਤ ਡੈਸਕ 19-05-2026
ਜੰਡਿਆਲਾ ਮੰਜਕੀ, 18 ਮਈ (ਸੁਰਜੀਤ ਸਿੰਘ ਜੰਡਿਆਲਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਵਿੱਚ ਸੈਸ਼ਨ 2026-27 ਲਈ ਵੱਖ-ਵੱਖ ਗਰੈਜੂਏਟ ਅਤੇ ਡਿਪਲੋਮਾ ਕੋਰਸਾਂ ਲਈ ਦਾਖ਼ਲੇ ਸ਼ੁਰੂ ਹੋ ਗਏ ਹਨ | ਜਾਣਕਾਰੀ ਦਿੰਦਿਆ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਨੇ ਦੱਸਿਆ ਕਿ ਸਮੇਂ ਸਿਰ ਦਾਖ਼ਲਾ ਲੈ ਕੇ ਵਿਦਿਆਰਥੀ ਆਪਣਾ ਮਨ ਪਸੰਦ ਕੋਰਸ ਲੈ ਸਕਦਾ ਹੈ | ਉਨ੍ਹਾਂ ਦੱਸਿਆ ਕਿ ਇਹ ਕਾਲਜ ਜੰਡਿਆਲਾ ਮੰਜਕੀ ਤੋਂ ਇਲਾਵਾ ਆਲ਼ੇ ਦੁਆਲ਼ੇ ਦੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਰਿਹਾ ਹੈ | ਸਿੱਖਿਆ ਤੋਂ ਇਲਾਵਾ ਖੇਡਾਂ ਅਤੇ ਐਨ.ਐਸ.ਐਸ. ਦੇ ਖੇਤਰ ਵਿੱਚ ਵੀ ਕਾਲਜ ਖ਼ਾਸ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ | ਕਾਲਜ ਵਿੱਚ ਪੜ੍ਹ ਰਹੇ ਅਨੁਸੂਚਿਤ ਵਰਗ ਨਾਲ ਸੰਬੰਧਿਤ ਯੋਗ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਮੁਫ਼ਤ ਪੜ੍ਹਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ | ਇਸ ਦੇ ਨਾਲ ਹੀ ਹੋਰ ਵਰਗਾਂ ਅਤੇ ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਐਨ.ਆਰ.ਆਈ. ਸਕਾਲਰਸ਼ਿਪ ਮੁਹਈਆਂ ਕਰਵਾਈ ਜਾਂਦੀ ਹੈ | ਸੰਸਥਾ ਵਿੱਚ ਗਰੈਜੂਏਟ ਪੱਧਰ 'ਤੇ ਬੀ.ਏ., ਬੀ.ਸੀ.ਏ., ਬੀ.ਕਾਮ, ਬੀ.ਪੀ.ਈ.ਐਸ. ਤੇ ਡਿਪਲੋਮਾ ਇਨ ਨੈਨੀ ਕੇਅਰ, ਡਿਪਲੋਮਾ ਇਨ ਕੌਸਮੋਟੋਲੋਜੀ ਵਰਗੇ ਰੁਜ਼ਗਾਰਮੁਖੀ ਪ੍ਰੋਫੈਸ਼ਨਲ ਕੋਰਸ ਕਰਵਾਏ ਜਾਂਦੇ ਹਨ |

ਪਿਛਲੀ ਖ਼ਬਰ ਜੂਨ 'ਚ 5 ਦਿਨ ਬੰਦ ਰਹੇਗੀ ਭਗਤ ਸਿੰਘ ਚੌਕ ਦੀ ਸੈਨੀਟੇਸ਼ਨ ਮਾਰਕੀਟ <br/> ਅਗਲੀ ਖ਼ਬਰ ਡਾ. ਐੱਮ.ਡੀ. ਬੌਰੀ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ 23 ਤੱਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।