27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਦਿਹਾਤੀ ਮਜ਼ਦੂਰ ਸਭਾ ਸਫ਼ਾਈ ਸੇਵਕਾਂ ਦੇ ਹਰ ਸੰਘਰਸ਼ 'ਚ ਉਨ੍ਹਾਂ ਦੇ ਨਾਲ- ਕਾ. ਮਲਸੀਆਂ <br/>

ਅਜੀਤ ਡੈਸਕ 19-05-2026
ਸ਼ਾਹਕੋਟ, 18 ਮਈ (ਨਗਿੰਦਰ ਸਿੰਘ ਬਾਂਸਲ)-ਮਜ਼ਦੂਰਾਂ, ਮੁਲਾਜ਼ਮਾਂ, ਕਿਸਾਨਾਂ ਸਮੇਤ ਕਿਸੇ ਵੀ ਵਰਗ ਨੂੰ ਧਰਨਿਆਂ 'ਤੇ ਬੈਠਣ ਦੀ ਨÏਬਤ ਨਾ ਆਉਣ ਦੇਣ ਦੇ ਦਾਅਵੇ ਕਰਨ ਵਾਲੇ ਭਗਵੰਤ ਮਾਨ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦÏਰਾਨ ਸੂਬੇ ਦੇ ਹਰ ਵਰਗ ਨੂੰ ਆਪਣੇ ਹੱਕਾਂ ਲਈ ਧਰਨਿਆਂ 'ਤੇ ਬੈਠਣਾ ਪੈ ਰਿਹਾ ਹੈ¢ ਅੱਜ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਿਹਾ ਹੈ¢ ਉਕਤ ਵਿਚਾਰਾਂ ਦਾ ਪ੍ਰਗਟਾਵਾ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾ. ਨਿਰਮਲ ਸਿੰਘ ਮਲਸੀਆਂ ਨੇ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਆਪਣੀਆਂ ਮੰਗਾਂ ਲਈ ਕਰੀਬ ਦੋ ਹਫ਼ਤਿਆਂ ਤੋਂ ਧਰਨੇ 'ਤੇ ਬੈਠੇ ਸਫ਼ਾਈ ਸੇਵਕਾਂ ਨੂੰ ਸੰਬੋਧਨ ਕਰਦਿਆਂ ਕੀਤਾ¢ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨਾ ਮੰਨੀਆਂ ਗਈਆਂ ਤਾਂ ਦਿਹਾਤੀ ਮਜ਼ਦੂਰ ਸਭਾ ਵਲੋਂ ਹੋਰ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈਕੇ ਵੱਡਾ ਸੰਘਰਸ਼ ਉਲਕਿਆ ਜਾਵੇਗਾ¢ ਉਨ੍ਹਾਂ ਧਰਨੇ 'ਤੇ ਬੈਠੇ ਸਫ਼ਾਈ ਸੇਵਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਜੋੜ ਕੇ ਚੱਲਣਗੇ¢ ਇਸ ਮੌਕੇ ਕਾਮਰੇਡ ਤਾਰਾ ਸਿੰਘ ਥੰਮੂਵਾਲ, ਸੁਨੀਲ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ ਸ਼ਾਹਕੋਟ, ਤਰਸੇਮ ਸਿੰਘ ਸ਼ਾਹਕੋਟ, ਮਲਕੀਤ ਸਿੰਘ ਮਲਸੀਆਂ, ਜਗੀਰ ਸਿੰਘ ਕੋਟਲੀ ਗਾਜਰਾਂ, ਨਿਰਮਲ ਸਿੰਘ ਮੱਟੂ ਮਲਸੀਆਂ, ਸੰਨੀ ਸ਼ਾਹਕੋਟ, ਸਰਬਜੀਤ ਸਿੰਘ ਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਗੁਰਦੁਆਰਾ ਭਾਈ ਸੇਵਾ ਸਿੰਘ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ <br/> ਅਗਲੀ ਖ਼ਬਰ ਸ.ਬਲਵੀਰ ਸਿੰਘ ਚੀਮਾ ਦੇ ਭਤੀਜੇ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।