27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਜਪਾ ਦੀ ਮਜ਼ਬੂਤੀ ਲਈ ਧਰਮਪਾਲ ਵਲੋਂ ਗੁਰਾਇਆ ਮੰਡਲ ਨਾਲ ਮੀਟਿੰਗ <br/>

ਅਜੀਤ ਡੈਸਕ 19-05-2026
ਗੁਰਾਇਆ, 18 ਮਈ (ਬਲਵਿੰਦਰ ਸਿੰਘ)-ਸਾਬਕਾ ਆਈ. ਏ. ਐੱਸ. ਧਰਮਪਾਲ ਜੋ ਭਾਜਪਾ ਵਿਚ ਸ਼ਾਮਲ ਹੋ ਕੇ ਭਾਜਪਾ ਲਈ ਕੰਮ ਕਰ ਰਹੇ ਹਨ ਨੇ ਅੱਜ ਇੱਥੇ ਭਾਜਪਾ ਦੇ ਆਗੂਆਂ ਨਾਲ ਮਿਲਣੀ ਕੀਤੀ | ਉਨ੍ਹਾਂ ਇਸ ਮੌਕੇ ਬੋਲਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਆ ਰਹੀਆ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਆਪਣੀ ਸਰਕਾਰ ਬਣਾਵੇਗੀ | ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਦੇਸ ਦੇ ਵਿਕਾਸ ਵਿਚ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ | ਪੰਜਾਬ ਦੀ ਨੁਹਾਰ ਬਦਲਣ ਲਈ ਇੱਥੇ ਭਾਜਪਾ ਦਾ ਆਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਹੁਣ ਹੋਰ ਸੂਬਿਆਂ ਵਿਚ ਜਿੱਤ ਤੋਂ ਬਾਅਦ ਪੰਜਾਬ ਦੀ ਵਾਰੀ ਹੈ ਇਸ ਲਈ ਵਰਕਰ ਕਮਰਕੱਸ ਕਰ ਲੈਣ | ਇਸ ਮੌਕੇ ਸੁਰਿੰਦਰ ਕਾਲੀਆ ਜ਼ਿਲ੍ਹਾ ਵਾਇਸ ਪ੍ਰਧਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਵਿਪਨ ਯਾਦਵ ਮੰਡਲ ਪ੍ਰਧਾਨ, ਕਰਨ ਕਾਲੀਆ ਐਡਵੋਕੇਟ, ਨਵੀਨ ਪੁੰਨ ਸੈਕਟਰੀ, ਵਰਿੰਦਰ ਜੋਸ਼ੀ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ. ਵੀ. ਐੱਮ. ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਆਰੀਆ ਮਾਡਲ ਹਾਈ ਸਕੂਲ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।