ਸ਼ਾਹਕੋਟ, 18 ਮਈ (ਸੁਖਦੀਪ ਸਿੰਘ)- ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਜੋ ਸੁੱਖ-ਸਹੂਲਤਾਂ ਦਿੱਤੀਆਂ, ਉਹ ਅੱਜ ਤੱਕ ਕੋਈ ਸਰਕਾਰ ਨਹੀਂ ਦੇ ਸਕੀ | ਇਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਹਰ ਵਰਗ ਖੁਸ਼ ਹੈ, ਜਿਸ ਕਾਰਨ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਪਿੰਡ ਕਿਲੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ, ਜਿੰਨ੍ਹਾਂ ਨੂੰ ਪਿੰਦਰ ਪੰਡੋਰੀ ਨੇ ਪਾਰਟੀ ਵਿਚ ਜੀ ਆਇਆਂ ਆਖਦਿਆਂ ਸਨਮਾਨ ਕੀਤਾ ਤੇ ਕਿਹਾ ਕਿ ਪਾਰਟੀ 'ਚ ਸ਼ਾਮਲ ਹੋਏ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਮਿਲੇਗਾ | ਇਸ ਮੌਕੇ ਜਗੀਰ ਸਿੰਘ ਸਾਬਕਾ ਸਰਪੰਚ, ਅੰਮਿ੍ਤਪਾਲ ਸਿੰਘ ਪੰਚ, ਸਿਕੰਦਰ ਸਿੰਘ ਪੰਚ, ਸੋਖੀ ਪ੍ਰਧਾਨ, ਅਮਨਦੀਪ ਸਿੰਘ, ਸਵਰਨ ਸਿੰਘ, ਪ੍ਰੀਤ ਸਿੰਘ ਪੱਤੋਂ ਕਲਾਂ, ਗੁਰਮੁੱਖ ਸਿੰਘ, ਬੱਬੂ ਚੀਮਾ ਸਰਪੰਚ, ਲਾਡੀ ਨੰਬਰਦਾਰ, ਯੂਨਸ ਮਸੀਹ, ਪਰਮਜੀਤ ਸਿੰਘ ਪੰਮਾ, ਗੁਰਦੇਵ ਸਿੰਘ ਨੋਨੀ, ਦਵਿੰਦਰ ਸਿੰਘ ਕੁਮੈਂਟਰ, ਜੋਗਿੰਦਰ ਸਿੰਘ, ਚਰਨਜੀਤ ਸਿੰਘ, ਗੁਰਨਾਮ ਸਿੰਘ, ਸੰਤੋਖ ਸਿੰਘ, ਸਵਰਨ ਸਿੰਘ, ਗੁਰਨੀਤ ਸਿੰਘ, ਬਲਵਿੰਦਰ ਸਿੰਘ ਭੋਲਾ, ਕੇਵਲ ਸਿੰਘ, ਜੋਗਿੰਦਰ ਸਿੰਘ, ਨੋਨੀ, ਨਾਥਾ ਸਿੰਘ, ਰਣਜੀਤ ਸਿੰਘ, ਸੰਤੋਖ ਸਿੰਘ, ਜਗਤਾਰ ਸਿੰਘ, ਕੁਲਵੰਤ ਕੌਰ, ਨਸੀਬ ਕੌਰ, ਸੰਗੀਤਾ ਰਾਣੀ, ਬੀਰੋ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |