10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਿੱਖ ਸੰਸਥਾਵਾਂ ਨੇ ਦੋਸ਼ੀਆਂ ਖ਼ਿਲਾਫ਼ ਪੁਰਾਣੇ ਕਾਨੂੰਨ 295-ਏ ਦੇ ਤਹਿਤ ਪਰਚਾ ਦਰਜ ਕਰਨ ਦੀ ਕੀਤੀ ਮੰਗ <br/>

ਅਜੀਤ ਡੈਸਕ 20-05-2026
-ਮਾਮਲਾ ਬਸਤੀ ਬਾਵਾ ਖੇਲ ਦੀ ਨਹਿਰ ਨੇੜੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦਾ-

ਜਲੰਧਰ, 19 ਮਈ (ਐੱਮ. ਐੱਸ. ਲੋਹੀਆ)-ਬਸਤੀ ਬਾਵਾ ਖੇਲ ਦੀ ਨਹਿਰ ਦੇ ਨੇੜੇ ਗੁਰਬਾਣੀ ਦੇ ਗੁਟਕਾ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ 'ਚ ਨਵੇਂ ਬਣੇ ਕਾਨੂੰਨ ਤਹਿਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮ ਦਰਜ ਕਰ ਦਿੱਤਾ ਹੈ | ਦੂਸਰੇ ਪਾਸੇ ਬੇਅਦਬੀ ਦੀ ਇਸ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ, ਇਸ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਇਸ ਨੂੰ ਜਾਣ ਬੁੱਝ ਕੇ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕੀਤੀ ਗਈ ਬੇਅਦਬੀ ਦੱਸਿਆ ਅਤੇ ਇਸ ਨੂੰ ਨਵੇਂ ਬਣੇ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਘੜੀ ਗਈ ਸਾਜ਼ਿਸ਼ ਕਿਹਾ ਹੈ | ਅੱਜ ਜਥੇਬੰਦੀਆਂ ਅਤੇ ਸੰਸਥਾਵਾਂ ਦੇ ਆਗੂਆਂ ਨੇ ਇਸ ਸਬੰਧੀ ਪੁਲਿਸ ਕਮਿਸ਼ਨਰ ਦੇ ਨਾਮ ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਨੂੰ ਇਕ ਮੰਗ ਪੱਤਰ ਦਿੱਤਾ ਹੈ | ਇਸ 'ਚ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) 2026 ਐਕਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਨਾ ਮਨਜ਼ੂਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਨੂੰ ਅਤੇ ਸਿੱਖ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਇਸ ਬੇਅਦਬੀ ਦੇ ਦੋਸ਼ੀਆਂ ਉਪਰ ਪੁਰਾਣੇ ਕਾਨੂੰਨ ਦੀ ਧਾਰਾ 295-ਏ ਦੇ ਤਹਿਤ ਪਰਚਾ ਦਰਜ ਕੀਤਾ ਜਾਵੇ | ਉਨ੍ਹਾਂ ਇਹ ਮੰਗ ਵੀ ਕੀਤੀ ਕਿ ਇਸ ਮਾਮਲੇ ਸਬੰਧੀ ਉੱਚ ਪੱਧਰੀ ਕਮੇਟੀ ਬਣਾ ਕੇ ਜਾਂਚ ਕਰਵਾਈ ਜਾਵੇ | ਆਗੂਆਂ ਨੇ ਕਿਹਾ ਕਿ ਮੁਲਜ਼ਮਾਂ ਦਾ ਸਿੱਖ ਜਥੇਬੰਦੀਆਂ ਦੇ ਸਾਹਮਣੇ ਨਾਰਕੋ ਟੈੱਸਟ ਕਰਵਾਇਆ ਜਾਵੇ, ਤਾਂ ਜੋ ਸਾਰੀ ਸਚਾਈ ਸੰਗਤ ਦੇ ਸਾਹਮਣੇ ਲਿਆਂਦੀ ਜਾਵੇ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਇਕਬਾਲ ਸਿੰਘ ਢੀਂਡਸਾ, ਗੁਰਮੀਤ ਸਿੰਘ ਬਿੱਟੂ, ਬੀਬੀ ਤਿ੍ਲੋਚਨ ਕੌਰ ਪ੍ਰਚਾਰਕ, ਦਵਿੰਦਰ ਸਿੰਘ ਰਹੇਜਾ, ਚਰਨਜੀਵ ਸਿੰਘ ਲਾਲੀ, ਮਨਿੰਦਰਪਾਲ ਸਿੰਘ ਗੁੰਬਰ, ਪ੍ਰੋਫੈਸਰ ਬਲਵਿੰਦਰ ਪਾਲ ਸਿੰਘ, ਸੁਰਿੰਦਰਪਾਲ ਸਿੰਘ ਗੋਲਡੀ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਅੰਮਿ੍ਤਬੀਰ ਸਿੰਘ ਲੂਥਰਾ, ਗੁਰਪ੍ਰੀਤ ਸਿੰਘ ਰੰਧਾਵਾ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਗੁਰਜੀਤ ਸਿੰਘ ਪੋਪਲੀ, ਦਵਿੰਦਰ ਸਿੰਘ ਰਿਆਤ, ਉਂਕਾਰ ਸਿੰਘ ਰੰਧਾਵਾ, ਅਮਿਤ ਮੈਣੀ, ਦਿਲਬਾਗ ਸਿੰਘ ਪ੍ਰੀਤ ਨਗਰ, ਜਸਪ੍ਰੀਤ ਸਿੰਘ ਜੱਸੀ, ਪ੍ਰਮਦੀਪ ਸਿੰਘ ਗੁੰਬਰ, ਗੁਰਪ੍ਰੀਤ ਸਿੰਘ ਸਚਦੇਵਾ, ਜੀਵਨਜੋਤ ਸਿੰਘ, ਪਵਿੰਦਰ ਸਿੰਘ ਠੁਕਰਾਲ, ਜਸਪ੍ਰੀਤ ਸਿੰਘ ਜੋਨੀ ਚੌਹਾਨ, ਗੁਰਜੀਤ ਸਿੰਘ ਟੱਕਰ, ਹਰਪਾਲ ਸਿੰਘ ਸੋਢੀ, ਨਰਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ 'ਪ੍ਰਲੇਸ' ਵਲੋਂ 'ਵਰਤਮਾਨ ਸਮਿਆਂ 'ਚ ਭਵਿੱਖੀ ਚਣੌਤੀਆਂ ਅਤੇ ਲੇਖਕ ਦੀ ਭੂਮਿਕਾ' ਵਿਸ਼ੇ 'ਤੇ ਡਾ. ਸਿਰਸਾ ਦਾ ਭਾਸ਼ਨ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਮੀਟਰ ਰੀਡਰਾਂ ਵਲੋਂ ਸ਼ਕਤੀ ਸਦਨ ਸਾਹਮਣੇ ਪ੍ਰਦਰਸ਼ਨ ਕਿਹਾ ਨਿਗੂਣੀਆਂ ਤਨਖ਼ਾਹਾਂ ਵਿਚ ਪਰਿਵਾਰ ਪਾਲਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।