10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਅਮਰੀ ਨੇ ਹੋ ਰਹੀਆਂ ਚੋਣਾਂ ਵਿਚ ਲਗਾਏ ਧੱਕੇ ਦੇ ਦੋਸ਼ <br/>

ਸਮਰਥਕਾਂ ਨਾਲ ਅਮਰਜੀਤ ਸਿੰਘ ਅਮਰੀ ਤੇ ਹੋਰ | ਅਜੀਤ ਤਸਵੀਰ <br/> 20-05-2026
ਜਲੰਧਰ, 19 ਮਈ (ਸ਼ਿਵ)-ਭਾਜਪਾ ਕਾਰਜਕਾਰਨੀ ਦੇ ਮੈਂਬਰ ਅਮਰਜੀਤ ਸਿੰਘ ਅਮਰੀ ਨੇ ਸਰਕਾਰ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਖੁੱਲ੍ਹੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਜਿੱਥੇ-ਜਿੱਥੇ ਭਾਜਪਾ ਉਮੀਦਵਾਰਾਂ ਦੀ ਜਿੱਤ ਪੱਕੀ ਦਿਖਾਈ ਦੇ ਰਹੀ ਹੈ, ਉੱਥੇ ਜਾਣਬੁੱਝ ਕੇ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾ ਰਹੇ ਹਨ | ਅਮਰਜੀਤ ਅਮਰੀ ਨੇ ਕਿਹਾ ਕਿ ਜਦੋਂ ਅੱਜ ਭਾਜਪਾ ਵਰਕਰ ਆਦਮਪੁਰ ਬੀ. ਡੀ. ਪੀ.ਓ, ਦਫ਼ਤਰ ਪਹੁੰਚੇ ਤਾਂ ਉੱਥੇ ਮੁੱਖ ਮੰਤਰੀ ਦੀਆਂ ਤਸਵੀਰਾਂ ਵਾਲੇ ਸੈਂਕੜੇ ਫਲੈਕਸ ਪਏ ਹੋਏ ਸਨ | ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਪੈਸੇ ਦਾ ਖੁੱਲ੍ਹੇਆਮ ਦੁਰਉਪਯੋਗ ਕੀਤਾ ਜਾ ਰਿਹਾ ਹੈ | ਇਸ ਮੌਕੇ ਮਨਮੀਤ ਵਿਕੀ ਰਾਣਾ ਮੰਡਲ ਪ੍ਰਧਾਨ, ਕਰਨ ਚੁੰਬਰ, ਹਰੀਸ਼ ਚੰਦਰ, ਪੂਨਮ, ਸ਼ਿਵ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਕਰਵਾਇਆ ਵਜ਼ੀਫ਼ਾ ਵੰਡ ਸਮਾਗਮ <br/> ਅਗਲੀ ਖ਼ਬਰ ਬਰਾਰ ਭਵਨ ਦੀ ਉਸਾਰੀ ਲਈ ਗ੍ਰਾਂਟ ਜਾਰੀ ਕਰਨ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।