11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਦਰਜ਼ ਪ੍ਰਾਈਡ ਸਕੂਲ ਦੇ 10ਵੀਂ ਤੇ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਦਾ ਡੀ.ਏ.ਵੀ ਕਾਲਜ ਵਲੋਂ ਦਾ ਸਨਮਾਨ <br/>

ਮਦਰਜ਼ ਪ੍ਰਾਈਡ ਸਕੂਲ ਦੇ 10ਵੀਂ ਤੇ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਕੇ.ਆਰ.ਐੱਮ ਡੀ.ਏ.ਵੀ ਕਾਲਜ ਨਕੋਦਰ ਦੇ ਸਟਾਫ਼ ਮੈਂਬਰਜ਼ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 20-05-2026
ਮਲਸੀਆਂ, 19 ਮਈ (ਦਲਜੀਤ ਸਿੰਘ ਸਚਦੇਵਾ)-ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦੇ 10ਵੀਂ ਤੇ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੇ.ਆਰ.ਐਮ ਡੀ.ਏ.ਵੀ ਕਾਲਜ ਨਕੋਦਰ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਰਜਨੀ ਬਾਲਾ ਨੇ ਦੱਸਿਆ ਕਿ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ ਵਿਦਿਆਰਥੀਆਂ ਨੂੰ ਕਾਲਜ ਵਲੋਂ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜਸਕੀਰਤ ਸਿੰਘ, ਅਮਿਤਪ੍ਰੀਤ ਸਿੰਘ, ਮਨਸੁਖਜੀਤ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਨਿਮਰਤ ਕੌਰ, ਅਮਿ੍ਤਪ੍ਰੀਤ ਕੌਰ, ਪ੍ਰਭਜੋਤ ਕੌਰ, ਸ਼ਾਹੀਨ ਲਾਂਬਾ, ਸਿ੍ਸ਼ਟੀ ਅਰੋੜਾ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਸਿਮਰਨਪ੍ਰੀਤ ਕੌਰ, ਹਰਸਿਮਰਨ ਕੌਰ, ਹਰਸਰਤਨ ਅਤੇ ਅਦਿਤਿਆ ਥਾਪਰ ਨੂੰ ਕਾਲਜ ਦੇ ਪਿ੍ੰਸੀਪਲ ਡਾ: ਸਲੀਲ ਕੁਮਾਰ ਵਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਡੀ.ਏ.ਵੀ ਕਾਲਜ ਦੇ ਪਿ੍ੰਸੀਪਲ ਡਾ. ਸਲੀਲ ਕੁਮਾਰ ਵਲੋਂ ਹਰ ਸਾਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਬੁਲਾ ਕੇ ਆਸ਼ੀਰਵਾਦ ਤੇ ਸਨਮਾਨ ਦਿੱਤਾ ਜਾਂਦਾ ਹੈ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ | ਇਸ ਸਮਾਗਮ ਦੌਰਾਨ ਸਕੂਲ ਵਾਈਸ ਪਿ੍ੰਸੀਪਲ ਬਲਜੀਤ ਕੌਰ ਤੇ ਐੱਨ.ਸੀ.ਸੀ. ਇੰਚਾਰਜ ਸੌਰਵ ਦਾਦਰੀਆ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ |

ਪਿਛਲੀ ਖ਼ਬਰ ਸ਼ਾਹਕੋਟ 'ਚ ਦੋ ਗੱਡੀਆਂ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ, ਜਾਨੀ ਨੁਕਸਾਨ ਦਾ ਬਚਾਅ <br/> ਅਗਲੀ ਖ਼ਬਰ ਦੇਸ਼ ਭਰ 'ਚ ਵਧ ਰਹੀ ਮਹਿੰਗਾਈ ਖ਼ਿਲਾਫ਼ ਆਰ.ਐੱਮ.ਪੀ.ਆਈ. ਵਲੋਂ ਮਲਸੀਆਂ ਵਿਖੇ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।