29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਗੁਰੂ ਗੋਬਿੰਦ ਸਿੰਘ ਮਾਰਗ ਦੇ ਨਿਰਮਾਣ ਦਾ ਹਲਕਾ ਇੰਚਾਰਜ ਨਿਤਿਨ ਕੋਹਲੀ ਵਲੋਂ ਉਦਘਾਟਨ <br/>

ਅਜੀਤ ਡੈਸਕ 24-05-2026
ਚੁਗਿੱਟੀ/ਜੰਡੂਸਿੰਘਾ, 23 ਮਈ (ਨਰਿੰਦਰ ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਸਥਿਤ ਰਾਸ਼ਟਰੀ ਮਾਰਗ ਤੋਂ ਮੁੱਖ 120 ਫੁੱਟੀ ਸੜਕ ਦਾ ਨਾਂਅ ਗੁਰੂ ਗੋਬਿੰਦ ਸਿੰਘ ਮਾਰਗ ਰੱਖੇ ਜਾਣ ਤੋਂ ਬਾਅਦ ਉਸ ਦੇ ਨਿਰਮਾਣ ਕਾਰਜ ਦਾ ਉਦਘਾਟਨ ਸ਼ੁੱਕਰਵਾਰ ਨੂੰ ਹਲਕਾ ਜਲੰਧਰ ਕੇਂਦਰੀ ਦੇ ਇੰਚਾਰਜ ਨਿਤਿਨ ਕੋਹਲੀ ਵਲੋਂ ਕੀਤਾ ਗਿਆ | ਇਸ ਮੌਕੇ ਕੌਂਸਲਰ ਰੌਬਿਨ ਲਵ ਵੀ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਸਨੀਕਾਂ ਦੀਆਂ ਤਮਾਮ ਮੰਗਾਂ ਨੂੰ ਪੂਰਾ ਕਰਨ ਲਈ ਉਹ ਬੜੀ ਗੰਭੀਰਤਾ ਨਾਲ ਯਤਨਸ਼ੀਲ ਹਨ, ਜਿਸ ਦੇ ਚਲਦਿਆਂ ਇਸ ਮਾਰਗ ਦਾ ਨਾਂਅ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਨਾਂਅ ਨੂੰ ਸਮਰਪਿਤ ਕੀਤਾ ਗਿਆ ਹੈ | ਉਨ੍ਹਾਂ ਇਲਾਕਾ ਵਸਨੀਕਾਂ ਨੂੰ ਭਰੋਸਾ ਦੁਆਉਂਦਿਆਂ ਕਿਹਾ ਕਿ ਆਗਾਮੀ ਦਿਨਾਂ ਵਿਚ ਵੀ ਇੱਥੇ ਵਿਕਾਸ ਦੇ ਕੰਮਾਂ ਦੇ ਸਿਲਸਿਲੇ ਨੂੰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਗੋਬਿੰਦ ਸਿੰਘ ਐਵੇਨਿਊ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਤੇ ਹਾਜ਼ਰ ਹੋਰ ਪਤਵੰਤਿਆਂ ਵਲੋਂ ਨਿਤਿਨ ਕੋਹਲੀ ਦਾ ਵਿਸ਼ੇਸ਼ ਰੂਪ ਵਿਚ ਧੰਨਵਾਦ ਕੀਤਾ ਗਿਆ | ਇਸ ਮੌਕੇ ਸੈਕਟਰੀ ਰੂਪ ਵਿਚ ਧੰਨਵਾਦ ਕੀਤਾ ਗਿਆ | ਇਸ ਮੌਕੇ ਸੈਕਟਰੀ ਇਕਬਾਲ ਸਿੰਘ, ਡਾ. ਨਰਿੰਦਰਪਾਲ ਸਿੰਘ, ਕਰਮਜੀਤ ਸਿੰਘ, ਤਲਵਿੰਦਰ ਸਿੰਘ, ਸਵਰਨ ਸਿੰਘ, ਕਰਨਲ ਵਰਪਾਲ ਸਿੰਘ, ਜਸਪ੍ਰੀਤ ਸਿੰਘ ਵਾਲੀਆ, ਗੁਰਵਿੰਦਰ ਸਿੰਘ, ਬਿੱਟੂ, ਤਰੋਚਨ ਸਿੰਘ ਬਿੱਟੂ, ਬੋਵਨ ਲਾਹੌਰੀਆ, ਇਕਬਾਲ ਸਿੰਘ, ਪਰਮਜੀਤ ਸਿੰਘ ਤੇ ਜੋਗਿੰਦਰ ਸਿੰਘ ਅਜੈਬ ਪ੍ਰਧਾਨ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਐੱਸ.ਸੀ. ਭਾਈਚਾਰੇ ਨੂੰ ਮਾਣ ਦਿੱਤਾ-ਢੀਂਡਸਾ <br/> ਅਗਲੀ ਖ਼ਬਰ 'ਸ਼ਾਈਨਿੰਗ ਸਟਾਰਜ਼ 2026'-ਸੀ. ਟੀ. ਗਰੁੱਪ ਨਾਰਥ ਕੈਂਪਸ ਵਲੋਂ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।