15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਜਥੇਦਾਰ ਗੜਗੱਜ ਦਾ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਪਹੁੰਚਣ 'ਤੇ ਪ੍ਰਬੰਧਕਾਂ ਨੇ ਕੀਤਾ ਸਨਮਾਨ ਨੌਜਵਾਨ ਆਗੂ 'ਗੱਗੀ' ਨੇ ਸ਼ਹਿਰੀ ਸਿੱਖਾਂ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਚਰਚਾ <br/>

ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਕਰਦੇ ਹੋਏ ਜਥੇਦਾਰ ਕੁਲੰਵਤ ਸਿੰਘ ਮੰਨਣ, ਕੰਵਲਜੀਤ ਸਿੰਘ ਓਬਰਾਏ, ਮਨਜੀਤ ਸਿੰਘ ਠੁਕਰਾਲ, ਜੁਗਿੰਦਰ ਸਿੰਘ ਲਾਇਲਪੁਰ, ਵਿਜੇ ਖੁੱਲਰ, ਗਗਨਦੀਪ ਸਿੰਘ ਗੱਗੀ ਅਤੇ ਹੋਰ | ਅਜੀਤ ਤਸਵੀਰ <br/> 25-05-2026
ਜਲੰਧਰ, 24 ਮਈ (ਐੱਮ. ਐੱਸ. ਲੋਹੀਆ)-ਸਿੰਘ ਸਭਾਵਾਂ, ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦੀ ਸ਼ਹਿਰ 'ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) 2026 ਬਿੱਲ ਨੂੰ ਰੱਦ ਕਰਵਾਉਣ ਸਬੰਧੀ ਹੋਈ ਭਾਰੀ ਇਕੱਤਰਤਾ ਨੂੰ ਸੰਬੋਧਨ ਕਰਨ ਲਈ ਜਲੰਧਰ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦੁਰ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਗੁਰਦੁਆਰਾ ਸਾਹਿਬ ਵਿਖੇ ਸਵਾਗਤ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਓਬਰਾਏ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੁਖ ਸਕੱਤਰ ਕੁਲਵੰਤ ਸਿੰਘ ਮੰਨਣ, ਮਨਜੀਤ ਸਿੰਘ ਠੁੱਕਰਾਲ, ਜੁਗਿੰਦਰ ਸਿੰਘ ਲਾਇਲਪੁਰੀ, ਦਵਿੰਦਰ ਸਿੰਘ ਰਹੇਜਾ, ਗੀਤਾ ਮੰਦਰ ਮਾਡਲ ਟਾਊਨ ਦੇ ਪ੍ਰਧਾਨ ਵਿਜੇ ਖੁੱਲਰ, ਨੌਜਵਾਨ ਆਗੂ ਗਗਨਦੀਪ ਸਿੰਘ ਗੱਗੀ ਅਤੇ ਹੋਰਾਂ ਨੇ ਜਥੇਦਾਰ ਸਾਹਿਬ ਨੂੰ ਸਿਰੋਪਾਓ ਅਤੇ 'ਸ੍ਰੀ' ਸਾਹਿਬ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਗੱਗੀ ਨੇ ਜਥੇਦਾਰ ਸਾਹਿਬ ਨਾਲ ਸ਼ਹਿਰੀ ਸਿੱਖਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਜਥੇਦਾਰ ਸਾਹਿਬ ਨਾਲ ਚਰਚਾ ਕਰਨ ਤੋਂ ਬਾਅਦ ਗੱਗੀ ਨੇ ਕਿਹਾ ਕਿ ਸਿੱਖ ਸੰਗਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਬ ਉੱਚ ਹੈ | ਉਨ੍ਹਾਂ ਕਿਹਾ ਕਿ ਹਰ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਹੀ ਮਰਿਯਾਦਾ ਦਾ ਪਾਲਣ ਕਰੇਗਾ ਅਤੇ ਉੱਥੋਂ ਪ੍ਰਾਪਤ ਹੋਏ ਹਰ ਆਦੇਸ਼ ਦੀ ਇਨ-ਬਿਨ ਪਾਲਣਾ ਕਰੇਗਾ | ਗਗਨਦੀਪ ਸਿੰਘ ਗੱਗੀ ਨੇ ਕਿਹਾ ਕਿ ਅਜੋਕੇ ਸਮੇਂ 'ਚ ਸਿੱਖ ਨੌਜਵਾਨਾਂ ਨੂੰ ਸੁਚੱਜੀ ਸੇਧ ਦੀ ਬਹੁਤ ਲੋੜ ਹੋ, ਜੋ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੀ ਮਿਲ ਸਕਦੀ ਹੈ |

ਪਿਛਲੀ ਖ਼ਬਰ ਡੀ.ਏ.ਵੀ. ਸਵਿਮਿੰਗ ਅਕੈਡਮੀ ਵਲੋਂ ਦੂਜੀ ਸਵਿਮਿੰਗ ਚੈਂਪੀਅਨਸ਼ਿਪ ਕਰਵਾਈ <br/> ਅਗਲੀ ਖ਼ਬਰ ਜਲੰਧਰ ਦੀ ਪੈਰਾ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਦਾ ਪੰਜਾਬ ਦੇ ਮੁੱਖ ਮੰਤਰੀ ਵਲੋਂ 23 ਲੱਖ ਨਕਦ ਇਨਾਮ ਨਾਲ ਸਨਮਾਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।